ਪੰਜਾਬ ਦੇ 55 ਪਿੰਡਾਂ ਦੀ ਜ਼ਮੀਨ ਹੋਵੇਗੀ ਐਕਵਾਇਰ! ਲੱਗਣ ਜਾ ਰਿਹੈ ਵੱਡਾ ਪ੍ਰਾਜੈਕਟ

ਨੈਸ਼ਨਲ ਟਾਈਮਜ਼ ਬਿਊਰੋ :-ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ (ਐੱਮ.ਓ.ਆਰ.ਟੀ.ਐੱਚ.) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰਾਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਵਾਸਤੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਇਸ ਕਦਮ ਦਾ ਸਵਾਗਤ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਸਥਾਨਕ ਲੋਕਾਂ ਤੇ ਰਾਹਗੀਰਾਂ ਨੂੰ ਵਧਾਈ ਦਿੱਤੀ ਕਿਉਂਕਿ ਇਹ ਸੜਕ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦੀ ਹੈ ਤੇ ਖਾਸ ਕਰਕੇ ਇਹ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਵਰਗੇ ਪਵਿੱਤਰ ਅਸਥਾਨਾਂ ਨੂੰ ਜੋੜਦੀ ਹੈ। ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇ ਨੂੰ ਚਹੁੰ-ਮਾਰਗੀ ਕਰਨ ਲਈ ਨੰਗਲ ਦੇ 21 ਪਿੰਡਾਂ ਤੇ ਸ੍ਰੀ ਅਨੰਦਪੁਰ ਸਾਹਿਬ ਦੇ 34 ਪਿੰਡਾਂ ਦੀ ਹਾਈਵੇ ਨੇੜਲੀ ਜ਼ਮੀਨ ਪ੍ਰਾਪਤ ਕੀਤੀ ਜਾਵੇਗੀ, ਜਿਸ ਦੇ ਲਾਗੂ ਕਰਨ ਲਈ ਸਬੰਧਤ ਐੱਸ.ਡੀ.ਐੱਮ. ਨੂੰ ਅਧਿਕਾਰ ਦਿੱਤੇ ਗਏ ਹਨ।

ਬੈਂਸ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲੇ ਦਾ ਇਸ ਚਹੁੰ-ਮਾਰਗੀ ਪ੍ਰਾਜੈਕਟ ’ਚ ਤੇਜ਼ੀ ਲਿਆਉਣ ਲਈ ਧੰਨਵਾਦ ਕੀਤਾ, ਜੋ ਨਾ ਸਿਰਫ ਸੜਕ ਸੁਰੱਖਿਆ ’ਚ ਵਾਧਾ ਕਰੇਗਾ ਬਲਕਿ ਸੜਕੀ ਸੰਪਰਕ ਨੂੰ ਬਿਹਤਰ ਬਣਾ ਕੇ ਅਤੇ ਆਵਾਜਾਈ ਦੀ ਸੁਚਾਰੂ ਸਹੂਲਤ ਦੇ ਕੇ ਖੇਤਰ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ। ਬੈਂਸ ਇਸ ਚਹੁੰ-ਮਾਰਗੀ ਪ੍ਰਾਜੈਕਟ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਦੇ ਅਮਲ ’ਚ ਤੇਜ਼ੀ ਲਿਆਉਣ ਲਈ ਹਫਤਾਵਾਰੀ ਸਮੀਖਿਆ ਮੀਟਿੰਗਾਂ ਵੀ ਕਰ ਰਹੇ ਹਨ।

By Gurpreet Singh

Leave a Reply

Your email address will not be published. Required fields are marked *