ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਮਾਝੀਮੀਆਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਪੰਜਾਬ ਦੇ ਹੋਰ ਕਿਸਾਨਾਂ ਨੂੰ ਵੀ ਇਸ ਤਰੀਕੇ ਨੂੰ ਅਪਣਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਜਾ ਰਹੀ ਹੈ, ਜੋ ਕਿ ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਦੇਖਦਿਆਂ ਸਮੇਂ ਦੀ ਲੋੜ ਹੈ।