ਕਰੋਨਾ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਲੋੜ ਨਹੀਂ: ਸਿਵਲ ਸਰਜਨ
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਬੜੀ ਮੁਸ਼ਤੈਦੀ ਨਾਲ ਕੰਮ ਕਰ ਰਿਹਾ ਹੈ। ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਕਰੋਨਾ ਦੇ ਨਵੇਂ ਵੇਰੀਐਂਟ ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਇਸ ਲਈ ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਓਹਨਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੇ ਵਿਸ਼ਵਾਸ ਨਾ ਕਰਨ, ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਕੋਈ ਵੀ ਲੱਛਣ ਨਜ਼ਰ ਆਉਣ ਤੇ ਤੁਰੰਤ ਆਪਣੀ ਮੁਫ਼ਤ ਜਾਂਚ ਨੇੜੇ ਦੇ ਸਿਹਤ ਕੇਂਦਰ ਤੋਂ ਕਰਵਾਉਣ।
ਅੰਮ੍ਰਿਤਸਰ ‘ਚ ਕਰੋਨਾ ਦੇ ਨਵੇਂ ਵੇਰੀਐਂਟ ਦਾ ਅਜੇ ਤੱਕ ਕੋਈ ਕੇਸ ਨਹੀਂ, ਘਬਰਾਉਣ ਦੀ ਲੋੜ ਨਹੀਂ: ਸਿਵਲ ਸਰਜਨ
