ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ‘ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ/ਸੰਗਰੂਰ : ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਵੀ ਰਹੇ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਮੋਹਾਲੀ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਜਿੱਥੇ ਅੱਜ 5 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਢੀਂਡਸਾ ਦੇ ਦਿਹਾਂਤ ਮਗਰੋਂ ਦੁੱਖ ਸਾਂਝਾ ਕੀਤਾ ਹੈ।

ਉਨ੍ਹਾਂ ਨੇ ਐਕਸ ਉੱਤੇ ਪੋਸਟ ਵਿਚ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਜੀ ਢੀਂਡਸਾ ਸਾਬ੍ਹ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦਿਲ ਨੂੰ ਗਹਿਰਾ ਦੁੱਖ ਹੋਇਆ। ਢੀਂਡਸਾ ਸਾਬ੍ਹ ਨੇ ਇੱਕ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਮੈਂ ਨਿੱਜੀ ਤੌਰ ਉੱਤੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਸਤਿਕਾਰ ਅਤੇ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ ।

ਦੱਸਣਯੋਗ ਹੈ ਕਿ ਢੀਂਡਸਾ 2019 ‘ਚ ਪਦਮ ਭੂਸ਼ਨ ਨਾਲ ਸਨਮਾਨਿਤ ਕੀਤੇ ਗਏ ਸਨ। 2020 ‘ਚ ਅਕਾਲੀ ਦਲ ਨਾਲੋਂ ਵੱਖ ਹੋਏ ਸਨ। ਢੀਂਡਸਾ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਢੀਂਡਸਾ ਨੇ 89 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।

By Gurpreet Singh

Leave a Reply

Your email address will not be published. Required fields are marked *