ਸੁੱਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਕੱਲ!

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਜਿਨ੍ਹਾਂ ਦਾ ਬੀਤੇ ਦਿਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਭਲਕੇ 30 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ (ਨੇੜੇ ਨਵੀਂ ਇਮਾਰਤ ਕੇਂਦਰੀ ਵਿਦਿਆਲਿਆ) ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਸੰਗਰੂਰ ਲਿਆਂਦੀ ਜਾਵੇਗੀ ਜੋ ਕਿ ਸੰਗਤ ਦੇ ਦਰਸ਼ਨਾਂ ਲਈ ਉਨ੍ਹਾਂ ਦੀ ਰਿਹਾਇਸ਼ ਨੇੜੇ ਨਾਨਕਿਆਣਾ ਚੌਕ, ਸੰਗਰੂਰ ਵਿਖੇ ਸਵੇਰੇ 10:30 ਤੋਂ ਬਾਅਦ ਦੁਪਹਿਰ 2 ਵਜੇ ਤੱਕ ਰੱਖੀ ਜਾਏਗੀ। ਇਸ ਤੋਂ ਬਾਅਦ ਅੰਤਿਮ ਯਾਤਰਾ ਸ਼ੁਰੂ ਹੋਵੇਗੀ ਅਤੇ 3 ਵਜੇ ਸੰਗਰੂਰ ਨੇੜਲੇ ਜੱਦੀ ਪਿੰਡ ਉਭਾਵਾਲ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਹ ਜਾਣਕਾਰੀ ਪਰਿਵਾਰ ਵੱਲੋਂ ਦਿੱਤੀ ਗਈ ਹੈ। ਪਰਮਿੰਦਰ ਸਿੰਘ ਢੀਂਡਸਾ ਦੇ ਹਵਾਲੇ ਨਾਲ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਫੌਰਟਿਸ ਹਸਪਤਾਲ ਮੋਹਾਲੀ ਤੋਂ ਚੰਡੀਗੜ੍ਹ ਦੇ ਸੈਕਟਰ 2 ਵਿਚਲੇ ਘਰ ਵਿਚ ਲਿਆਂਦੀ ਗਈ ਹੈ, ਜਿੱਥੇ ਉਨ੍ਹਾਂ ਨੂੰ ਚਾਹੁਣ ਵਾਲੇ ਅੰਤਿਮ ਦਰਸ਼ਨ ਕਰ ਸਕਦੇ ਹਨ।

By Gurpreet Singh

Leave a Reply

Your email address will not be published. Required fields are marked *