ਪੰਜਾਬ ਲਈ ਅਗਲੇ 24 ਘੰਟੇ ਅਹਿਮ! ਵਧੀ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ ‘ਚ Alert

ਜਲੰਧਰ- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੀ ਸੂਬੇ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਵੇਖਿਆ ਜਾ ਸਕਦਾ ਹੈ। ਜਿਸ ਤੋਂ ਬਾਅਦ ਮੀਂਹ ਦੇ ਨਾਲ ਸੂਬੇ ਵਿੱਚ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਇਥੇ ਇਹ ਵੀ ਦੱਸ ਦੇਈਏ ਕਿ ਅੱਜ ਸਵੇਰੇ ਮੌਸਮ ਵਿਚ ਅਚਾਨਕ ਆਈ ਤਬਦੀਲੀ ਕਾਰਨ ਬਹੁਤੇ ਪੰਜਾਬ ਵਾਸੀਆਂ ਦੇ ਫ਼ੋਨ ‘ਤੇ ਮੈਸੇਜ ਵੀ ਆਏ, ਜਿਨ੍ਹਾਂ ਰਾਹੀਂ ਲੋਕਾਂ ਨੂੰ ਆਉਣ ਵਾਲੇ 24 ਘੰਟਿਆਂ ਦੌਰਾਨ ਅਸਮਾਨੀ ਬਿਜਲੀ ਅਤੇ ਤੇਜ਼ ਹਨੇਰੀ ਦੀ ਸੰਭਾਵਨਾ ਬਾਰੇ ਅਲਰਟ ਕੀਤਾ ਗਿਆ ਹੈ। ਉਥੇ ਹੀ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਵੱਲੋਂ ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਦੇ ਹਵਾਲੇ ਨਾਲ ਭੇਜੇ ਗਏ ਇਨ੍ਹਾਂ ਮੈਸੇਜ਼ਿਸ ‘ਚ ਸਾਫ਼ ਤੌਰ ‘ਤੇ ਲਿਖਿਆ ਗਿਆ ਹੈ ਕਿ ਅਗਲੇ 24 ਘੰਟਿਆਂ ਵਿਚ ਅੰਮ੍ਰਿਤਸਰ, ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਪਠਾਨਕੋਟ, ਤਰਨਤਾਰਨ ਵਿਚ ਕੁਝ ਥਾਵਾਂ ‘ਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਅਸਮਾਨੀ ਬਿਜਲੀ ਦੀ ਸੰਭਾਵਨਾ ਹੈ। ਜੇਕਰ ਕੋਈ ਐਮਰਜੈਂਸੀ ਹੋਵੇ ਤਾਂ ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੂੰ 112’ਤੇ ਫ਼ੋਨ ਕਰੋ।

PunjabKesari

ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ, ਪੰਜਾਬ ਦੇ 12 ਜ਼ਿਲ੍ਹਿਆਂ ‘ਚ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।  ਵਿਭਾਗ ਵੱਲੋਂ ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿਚ ਮੌਸਮ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। 

ਉਥੇ ਹੀ ਜੇਕਰ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿਚ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ  ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਤਾਪਮਾਨ ਆਮ ਦੇ ਆਸ-ਪਾਸ ਰਿਹਾ। ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

By Gurpreet Singh

Leave a Reply

Your email address will not be published. Required fields are marked *