ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ ਮੌਸਮ ਨੇ ਅੱਜ ਇਕ ਵਾਰੀ ਫਿਰ ਆਪਣਾ ਰੁਖ ਬਦਲਿਆ ਹੈ। ਉੱਤਰੀ ਅਤੇ ਮੱਧ ਹਿੱਸਿਆਂ ‘ਚ ਮੀਂਹ, ਬਿਜਲੀ ਗਰਜਣ ਅਤੇ ਤੇਜ਼ ਹਵਾਵਾਂ ਦੇ ਆਸਾਰ ਵਧ ਰਹੇ ਹਨ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਮੁਤਾਬਕ ਅੱਜ ਕੁਝ ਜ਼ਿਲ੍ਹਿਆਂ ਵਿੱਚ ਬਿਜਲੀ ਗਰਜਨ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਅੱਜ ਸਵੇਰੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਚੇਤਾਵਨੀ ਦੇ ਅਧਾਰ ‘ਤੇ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਬਿਜਲੀ ਗਰਜਣ ਦੇ ਨਾਲ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੱਗਣ ਦੀ ਸੰਭਾਵਨਾ ਹੈ। ਕਿਤੇ-ਕਿਤੇ ਹਲਕੀ ਬੂੰਦਾਬਾਂਦੀ ਵੀ ਹੋ ਸਕਦੀ ਹੈ ਜੋ ਲੋਕਾਂ ਨੂੰ ਵਾਧੂ ਗਰਮੀ ਤੋਂ ਰਾਹਤ ਤਾਂ ਦੇ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਇਹ ਮੌਸਮਿਕ ਹਾਲਤ ਅੱਜ ਦੁਪਹਿਰ ਤੋਂ ਸ਼ਾਮ ਦੇ ਵੇਲੇ ਤੱਕ ਪ੍ਰਭਾਵਿਤ ਰਹਿ ਸਕਦੀਆਂ ਹਨ।

ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਪੰਜਾਬ ਵਿੱਚ ਮੌਸਮ ਸੰਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦੋਂ ਕਿ ਸੂਬੇ ਵਿਚ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਨੂੰ ਪਾਰ ਕਰ ਗਿਆ ਸੀ, ਹੁਣ ਇੱਕ ਵਾਰ ਫਿਰ ਤਾਪਮਾਨ 40 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਜਿਸਦਾ ਪ੍ਰਭਾਵ 3 ਜੂਨ ਤੱਕ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲੇਗਾ ਯਾਨੀ ਕਿ 3 ਜੂਨ ਤੱਕ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

By Gurpreet Singh

Leave a Reply

Your email address will not be published. Required fields are marked *