ਕੁੜੀ ਨੂੰ 6 ਲੋਕਾਂ ਨੇ ਬਣਾਇਆ ਹਵਸ ਦਾ ਸ਼ਿਕਾਰ, ਵੀਡੀਓ ਬਣਾ ਕੇ…

ਕਰਨਾਟਕ ਦੇ ਬੇਲਾਗਾਵੀ ਜ਼ਿਲੇ ’ਚ ਇਕ ਨਾਬਾਲਗ ਕੁੜੀ ਨਾਲ ਕਥਿਤ ਤੌਰ ‘ਤੇ ਸਮੂਹਿਕ ਜਬਰ-ਜ਼ਨਾਹ ਕੀਤਾ ਗਿਆ । ਮੁਲਜ਼ਮਾਂ ਨੇ ਉਸ ਨੂੰ ਬਲੈਕਮੇਲ ਕਰਨ ਲਈ ਇਸ ਘਟਨਾ ਦੀ ਵੀਡੀਓ ਵੀ ਬਣਾਈ।

ਪੁਲਸ ਨੇ ਐਤਵਾਰ ਇਹ ਜਾਣਕਾਰੀ ਦਿੱਤੀ। ਇਸ ਸਬੰਧੀ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦੋਂ ਕਿ ਇਕ ਹੋਰ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੀੜਤਾ ਨੇ ਸ਼ਨੀਵਾਰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਪਰਾਧੀਆਂ ਨੇ ਕਥਿਤ ਤੌਰ ’ਤੇ ਉਸ ਨਾਲ ਵਾਰ-ਵਾਰ ਜਬਰ-ਜ਼ਨਾਹ ਕੀਤਾ ਅਤੇ ਉਸਦੀ ਵੀਡੀਓ ਬਣਾ ਕੇ ਬਲੈਕਮੇਲ ਕਰਦੇ ਰਹੇ।

ਪੁਲਸ ਅਨੁਸਾਰ ਇਹ ਘਟਨਾ 6 ਮਹੀਨੇ ਪਹਿਲਾਂ ਵਾਪਰੀ ਸੀ। ਉਕਤ 15 ਸਾਲ ਦੀ ਕੁ਼ੜੀ ਨੂੰ ਇਕ ਪਹਾੜੀ ਖੇਤਰ ’ਚ ਲਿਜਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।

By Rajeev Sharma

Leave a Reply

Your email address will not be published. Required fields are marked *