ਡੇਰਾਬਸੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ, ਪਿੰਡ ਪੱਧਰ ‘ਤੇ ਜਾਗਰੂਕਤਾ ਲਈ ਵੱਡਾ ਕਦਮ

ਲਾਲੜੂ/ਐੱਸ.ਏ.ਐੱਸ ਨਗਰ, 03 ਜੂਨ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਹਲਕਾ ਡੇਰਾਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਬਰਟਾਣਾ, ਬੜਾਣਾ, ਸੀਹਪੁਰ, ਤਸਿੰਬਲੀ, ਕਸੌਲੀ ਅਤੇ ਧੀਰੇਮਾਜਰਾ ‘ਚ “ਨਸ਼ਾ ਮੁਕਤੀ ਯਾਤਰਾ” ਆਯੋਜਿਤ ਕੀਤੀ ਗਈ। ਯਾਤਰਾ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼, ਇਸ ਮੁਹਿੰਮ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਦਾ ਮਨੁੱਖੀ ਸਰੀਰ ਤੇ ਕੀ ਮਾੜਾ ਪ੍ਰਭਾਵ ਪੈਂਦਾ ਹੈ, ਬਾਰੇ ਨੌਜਵਾਨ ਪੀੜੀ ਨੂੰ ਜਾਣੂ ਕਰਾਉਦਾ ਹੈ। ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਫ ਪੰਜਾਬ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ, ਜਿੱਥੇ ਕੋਈ ਵੀ ਵਿਅਕਤੀ ਨਸ਼ੇ ਤਸਕਰਾਂ ਸਬੰਧੀ ਸੂਚਨਾ ਦੇ ਸਕਦਾ ਹੈ, ਇਹ ਨੰਬਰ 9779100200 ਹੈ। ਉਹਨਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਪੂਰੇ ਸਮਾਜ ਦੀ ਮੁਹਿੰਮ ਹੈ ਅਤੇ ਸਾਰੇ ਸਮਾਜ ਦਾ ਸਹਿਯੋਗ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਕੋਈ ਵੀ ਸਮਾਜਿਕ ਬੁਰਾਈ ਨੂੰ ਖਤਮ ਕਰਨ ਲਈ ਪੂਰੇ ਸਮਾਜ ਦੇ ਸਹਿਯੋਗ ਦੀ ਜ਼ਰੂਰਤ ਹੁੰਦੀ ਹੈ। ਪੂਰਾ ਸਮਾਜ ਮਿਲ ਕੇ ਹੀ ਨਸ਼ੇ ਦੀ ਲਾਹਨਤ ਨੂੰ ਖਤਮ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਪੇਂਡੂ ਸੁਰੱਖਿਆ ਕਮੇਟੀਆਂ ਬਣਾਈਆਂ ਜਾ ਚੁੱਕੀਆਂ ਹਨ। ਇਹਨਾਂ ਕਮੇਟੀਆਂ ਨੂੰ ਹੋਰ ਮਜਬੂਤ ਕਰਨ ਲਈ ਸਮਾਜ ਦੇ ਹਰ ਵਰਗ ਦੇ ਸਹਿਯੋਗ ਦੀ ਜ਼ਰੂਰਤ ਹੈ, ਤਾਂ ਜੋ ਪਿੰਡਾਂ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਪੂਰੀ ਚੌਕਸੀ ਰੱਖੀ ਜਾ ਸਕੇ।

ਉਨਾਂ ਨੇ ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਆਪਣੇ ਬੱਚਿਆਂ ਨੂੰ ਨਸ਼ੇ ਦੀਆਂ ਮਾੜੀਆਂ ਅਲਾਮਤਾਂ ਤੋਂ ਹਮੇਸ਼ਾ ਸੁਚੇਤ ਰੱਖਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਸਿਫਾਇਆ ਕੀਤਾ ਜਾ ਸਕਦਾ ਹੈ।


ਰੰਧਾਵਾ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਵਾ ਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।

ਇਸ ਮੌਕੇ ਡਿਫੈਂਸ ਕਮੇਟੀਆਂ ਦੇ ਮੈਂਬਰ, ਪਿੰਡਾਂ ਦੇ ਪੰਚ ਸਰਪੰਚ ਅਤੇ ਪਿੰਡ ਵਾਸੀ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *