ਬਿਜਲੀ ਵਿਭਾਗ ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਪਾਤੜਾਂ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਹਲਕਾ ਸੁਤਰਾਣਾ ਦੇ ਪਿੰਡ ਕਕਰਾਲਾ ਭਾਈਕਾ ਵਿਖੇ ਬਿਜਲੀ ਵਿਭਾਗ ਦੇ ਇਕ ਮੁਲਾਜ਼ਮ ਨੂੰ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਹੋਏ ਕਾਬੂ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਮੁਤਾਬਕ ਗੁਰਤੇਜ ਸਿੰਘ ਨਾਮ ਦੇ ਵਿਅਕਤੀ ਕੋਲੋ ਟ੍ਰਾਂਸਫਾਰਮਰ ਲਾਉਣ ਬਦਲੇ ਪੈਸੇ ਦੀ ਮੰਗ ਕੀਤੀ ਗਈ ਸੀ, ਦੱਸਣ ਅਨੁਸਾਰ ਜਿਹੜਾ ਹਨੇਰੀ ਕਾਰਨ ਡਿੱਗ ਗਿਆ ਸੀ। ਇਸ ਦੌਰਾਨ ਸੌਦਾ ਤੈਅ ਹੋਣ ‘ਤੇ ਅੱਜ ਕਕਰਾਲਾ ਭਾਈਕਾ ਵਿਖੇ ਡਿਊਟੀ ਦੌਰਾਨ ਗੁਰਤੇਜ ਸਿੰਘ ਕੋਲੋ ਰਿਸ਼ਵਤ ਲੈਂਦਾ ਹਰਵਿੰਦਰ ਸਿੰਘ ਨਾਮ ਦਾ ਮੁਲਾਜ਼ਮ ਰੰਗੇ ਹੱਥੀ ਵਿਜੀਲੈਂਸ ਨੇ ਟ੍ਰੈਪ ਲਾ ਕੇ ਕਾਬੂ ਕਰ ਲਿਆ ਗਿਆ ਹੈ। ਜਿਸਨੂੰ ਗ੍ਰਿਫਤਾਰ ਕਰ ਕੇ ਪਟਿਆਲਾ ਦਫ਼ਤਰ ਲੈ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ।

By Gurpreet Singh

Leave a Reply

Your email address will not be published. Required fields are marked *