ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਤਾਪਮਾਨ 5 ਡਿਗਰੀ ਤੱਕ ਡਿੱਗਿਆ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਅਚਾਨਕ ਬਦਲ ਗਿਆ ਹੈ। ਜੂਨ ਮਹੀਨੇ ਪੈ ਰਹੇ ਮੀਂਹ ਕਾਰਣ ਮੌਸਮ ਖੁਸ਼ਨੁਮਾ ਬਣਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਤੋਂ ਸਰਗਰਮ ਪੱਛਮੀ ਗੜਬੜੀ ਅਤੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਅਤੇ ਮੀਂਹ ਨੇ ਵੀ ਮੈਦਾਨੀ ਇਲਾਕਿਆਂ ਦੇ ਤਾਪਮਾਨ ਨੂੰ ਪ੍ਰਭਾਵਿਤ ਕੀਤਾ ਹੈ। ਸੂਬੇ ਭਰ ਵਿੱਚ ਤਾਪਮਾਨ ਆਮ ਨਾਲੋਂ ਲਗਭਗ 5 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ, ਜਿਸ ਨਾਲ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ।

ਮੌਸਮ ਵਿਭਾਗ ਵੱਲੋਂ ਅੱਜ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅੱਜ ਵੀ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਪਰ ਆਉਣ ਵਾਲੇ ਤਿੰਨ ਦਿਨਾਂ ਵਿੱਚ ਤਾਪਮਾਨ ਇੱਕ ਵਾਰ ਫਿਰ 4 ਡਿਗਰੀ ਵੱਧ ਸਕਦਾ ਹੈ।

ਹਾਲਾਂਕਿ, ਅੱਜ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਰ ਉਸ ਨਾਲ ਵੀ ਅੱਜ ਪੰਜਾਬ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਜੇਕਰ ਕੋਈ ਬਦਲਾਅ ਹੁੰਦਾ ਹੈ ਤਾਂ ਵੀ ਤਾਪਮਾਨ ਆਮ ਦੇ ਨੇੜੇ ਹੀ ਰਹੇਗਾ। ਪਰ ਅੱਜ ਤੋਂ ਬਾਅਦ ਤਾਪਮਾਨ ਵਧਣ ਲੱਗ ਪਵੇਗਾ ਅਤੇ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਜਾ ਸਕਦਾ ਹੈ।

By nishuthapar1

Leave a Reply

Your email address will not be published. Required fields are marked *