ਪੰਜਾਬ ‘ਚ ਵਧਣ ਲੱਗੀ ਗਰਮੀ, ਸਿਖ਼ਰ ਪਹੁੰਚ ਰਿਹਾ ਤਾਪਮਾਨ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਗਰਮੀ ਵਧਦਾ ਦੀ ਜਾ ਰਹੀ ਹੈ ਤੇ ਹੁਣ ਤਾਪਮਾਨ ਵਧ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ ਵਿੱਚ ਵਾਧਾ ਹੋਵੇਗਾ।

ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ, ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਸ ਦੇ ਬਾਵਜੂਦ, ਰਾਜ ਦਾ ਤਾਪਮਾਨ ਅਜੇ ਵੀ ਆਮ ਨਾਲੋਂ 3.3 ਡਿਗਰੀ ਸੈਲਸੀਅਸ ਘੱਟ ਹੈ।

ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਰਾਜ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਵਿੱਚ 37.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ, ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਵਰਗੇ ਸ਼ਹਿਰਾਂ ਵਿੱਚ ਤਾਪਮਾਨ 36 ਤੋਂ 37 ਡਿਗਰੀ ਦੇ ਵਿਚਕਾਰ ਸੀ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3 ਡਿਗਰੀ ਘੱਟ ਸੀ। ਰੋਪੜ ਵਿੱਚ ਤਾਪਮਾਨ 35.3 ਡਿਗਰੀ ਸੈਲਸੀਅਸ ਸੀ। ਜਦੋਂ ਕਿ ਗੁਰਦਾਸਪੁਰ ਅਤੇ ਮੋਗਾ ਵਿੱਚ ਇਹ ਲਗਭਗ 36 ਡਿਗਰੀ ਸੈਲਸੀਅਸ ਸੀ।

By Gurpreet Singh

Leave a Reply

Your email address will not be published. Required fields are marked *