ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਪੱਛਮੀ ਜ਼ਿਮਨੀ ਚੋਣ (Punjab) ਦਾ ਮੈਦਾਨ ਭੱਖ ਚੁੱਕਿਆ ਹੈ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਹਰ ਇਕ ਪਾਰਟੀ ਪੂਰਾ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ ਅਤੇ ਆਪਣੇ ਪਾਰਟੀ ਉਮੀਦਵਾਰ ਲਈ ਪੂਰੇ ਜ਼ੋਰ ਸ਼ੋਰ ਨਾਲ ਚੋਣ ਪ੍ਰਚਾਰ ਕਰ ਰਹੀ ਹੈ। ਲੁਧਿਆਣਾ ਭਾਜਪਾ ਦੇ ਸਟਾਰ ਪ੍ਰਚਾਰਕ ਵੀ ਲਗਾਤਾਰ ਪ੍ਰੈਸ ਕਾਨਫਰੰਸਾਂ ਕਰਨ ਅਤੇ ਸ਼ਹਿਰ ਵਿੱਚ ਚੋਣ ਪ੍ਰਚਾਰ ਕਰਨ ਵਿੱਚ ਰੁੱਝੇ ਹੋਏ ਹਨ। ਅੱਜ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਲੁਧਿਆਣਾ ਪਹੁੰਚ ਰਹੇ ਹਨ। ਉਹ ਭਾਜਪਾ ਉਮੀਦਵਾਰ ਜੀਵਨ ਗੁਪਤਾ ਲਈ ਚੋਣ ਪ੍ਰਚਾਰ ਕਰਨਗੇ। ਇਸ ਦੇ ਨਾਲ ਹੀ ਉਹ ਅੱਜ ਪੱਤਰਕਾਰਾਂ ਨਾਲ ਗੱਲਬਾਤ ਵੀ ਕਰਨਗੇ।ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਨੁਸਾਰ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਅਤੇ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਕੁੱਲ 14 ਉਮੀਦਵਾਰਾਂ ਚੋਣ ਮੈਦਾਨ ਵਿਚ ਰਹਿ ਗਏ ਹਨ। ਜ਼ਿਮਨੀ ਚੋਣ ਲਈ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਅੱਜ ਲੁਧਿਆਣਾ ਆਉਣਗੇ ਮਨਜਿੰਦਰ ਸਿੰਘ ਸਿਰਸਾ
