ਟਰੰਪ ਦਾ ਵੱਡਾ ਫ਼ੈਸਲਾ, ਵਿਰੋਧ ਪ੍ਰਦਰਸ਼ਨਾਂ ਦੇ ਜਵਾਬ ‘ਚ ਤਾਇਨਾਤ ਕਰਨਗੇ 2,000 ਗਾਰਡ

ਅਮਰੀਕਾ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਰਾਤ ਨੂੰ ਲਾਸ ਏਂਜਲਸ ‘ਚ ਇਮੀਗ੍ਰੇਸ਼ਨ ਵਿਰੋਧ ਪ੍ਰਦਰਸ਼ਨਾਂ ਦੇ ਜਵਾਬ ‘ਚ ਨੈਸ਼ਨਲ ਗਾਰਡ ਦੇ 2,000 ਮੈਾਂਬਰਾਂ ਨੂੰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲੀਨ ਲੀਵਿਟ ਨੇ ਇਕ ਬਿਆਨ ‘ਚ ਕਿਹਾ ਕਿ ਹਾਲ ਹੀ ‘ਚ ਹਿੰਸਕ ਭੀੜ ਨੇ ਲਾਸ ਏਂਜਲਸ, ਕੈਲੀਫੋਰਨੀਆ ‘ਚ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਕਰ ਰਹੇ ਆਈ. ਸੀ. ਈ. ਅਧਿਕਾਰੀਆਂ ਅਤੇ ਸੰਘੀ ਕਾਨੂੰਨ ਲਾਗੂ ਕਰਨ ਵਾਲੇ ਏਜੰਟਾਂ ‘ਤੇ ਹਮਲਾ ਕੀਤਾ ਹੈ।

ਟਰੰਪ ਦੇ ਇਹ ਹੁਕਮ ਸੰਘੀ ਇਮੀਗ੍ਰੇਸ਼ਨ ਏਜੰਟਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਲਗਾਤਾਰ ਝੜਪਾਂ ਦੌਰਾਨ ਆਏ ਹਨ। ਦੱਸਣਯੋਗ ਹੈ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਅਗਜਨੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ।

ਹੁਣ ਇਸ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਰਾਸ਼ਟਰਪਤੀ ਟਰੰਪ ਵਲੋਂ ਸਖ਼ਤ ਰੁਖ ਅਪਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੈਲੀਫੋਰਨੀਆਂ ਦੇ ਗਵਰਨਰ ਅਤੇ ਲਾਸ ਏਂਜਲਸ ਦੇ ਮੇਅਰ ਆਪਣਾ ਕੰਮ ਨਹੀਂ ਕਰ ਸਕਦੇ ਹਨ ਤਾਂ ਸੰਘੀ ਸਰਕਾਰ ਦਖ਼ਲ-ਅੰਦਾਜ਼ੀ ਕਰੇਗੀ।



 

By Rajeev Sharma

Leave a Reply

Your email address will not be published. Required fields are marked *