ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਰਾਤ ਪੰਜਾਬ ਰਾਜ ਭਵਨ ਵਿਖੇ ਭਾਰਤ ਦੇ ਮਾਣਯੋਗ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਹ ਮੁਲਾਕਾਤ ਮਾਣਯੋਗ ਰਾਜਪਾਲ, ਪੰਜਾਬ ਅਤੇ ਪ੍ਰਸ਼ਾਸਕ ਚੰਡੀਗੜ੍ਹ ਦੀ ਹਾਜ਼ਰੀ ਵਿੱਚ ਰਾਤ ਦੇ ਖਾਣੇ ਦੌਰਾਨ ਹੋਈ।
ਇਸ ਮੌਕੇ ਸਪੀਕਰ ਸੰਧਵਾਂ ਨੇ ਉਪ ਰਾਸ਼ਟਰਪਤੀ ਨਾਲ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਅਤੇ ਪੰਜਾਬ ਦੇ ਸਿਆਸੀ, ਸਮਾਜਿਕ ਅਤੇ ਵਿਕਾਸ ਸਬੰਧੀ ਮਾਮਲਿਆਂ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸ. ਸੁਨੀਲ ਜਾਖੜ ਵੀ ਮੌਜੂਦ ਸਨ।



