ਜ਼ਮੀਨ ਘੁਟਾਲਾ ਮਾਮਲੇ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ (Punjab) ਵਿੱਚ 2,400 ਕਰੋੜ ਦੇ ਜ਼ਮੀਨ ਘੁਟਾਲੇ ਮਾਮਲੇ ‘ਚ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਲੱਗਾ ਹੈ।ਜ਼ਮੀਨ ਅਲਾਟਮੈਂਟ ਮਾਮਲੇ ‘ਚ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।

ਦੱਸ ਦਈਏ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮੀਨ ਘੁਟਾਲੇ ਵਿੱਚ ਸੰਮਨ ਭੇਜਣ ਵਾਲੇ ਡੀਐਸਪੀ ਵਿਨੋਦ ਕੁਮਾਰ ਨੇ ਵਧੀਕ ਸੈਸ਼ਨ ਜੱਜ ਗੁਰਪ੍ਰੀਤ ਕੌਰ ਦੀ ਅਦਾਲਤ ਚ ਕਿਹਾ ਕਿ ਆਸ਼ੂ ਨੂੰ ਅਜੇ ਤੱਕ ਇਸ ਮਾਮਲੇ ਵਿੱਚ ਨਾਮਜ਼ਦ ਨਹੀਂ ਕੀਤਾ ਗਿਆ ਹੈ। ਇਸ ਕਾਰਨ ਕਰਕੇ, ਅਦਾਲਤ ਨੇ ਆਸ਼ੂ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ 6 ਜੂਨ ਨੂੰ, ਵਧੀਕ ਸੈਸ਼ਨ ਜੱਜ ਜਸਵਿੰਦਰ ਸਿੰਘ ਦੇ ਛੁੱਟੀਆਂ ਦੇ ਬੈਂਚ ਨੇ ਆਸ਼ੂ ਨੂੰ 11 ਜੂਨ ਤੱਕ ਅੰਤਰਿਮ ਅਗਾਊਂ ਜ਼ਮਾਨਤ ਦਿੱਤੀ ਸੀ।

By Gurpreet Singh

Leave a Reply

Your email address will not be published. Required fields are marked *