ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਅਗਲੇ ਕੁੱਝ ਘੰਟਿਆਂ ‘ਚ ਪੈ ਸਕਦੈ ਭਾਰੀ ਮੀਂਹ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਣੇ ਉੱਤਰ ਭਾਰਤ ਵਿਚ ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿਚ ਸਵੇਰ ਤੋਂ ਹੀ ਬੂੰਦਾਬਾਦੀ ਹੋ ਰਹੀ ਹੈ ਤੇ ਹਵਾਵਾਂ ਚੱਲ ਰਹੀਆਂ ਹਨ। 24 ਘੰਟਿਆੰ ਵਿਚ ਸੂਬੇ ਦੇ ਤਾਪਮਾਨ ਵਿਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਕ ਹਫਤੇ ਵਿਚ ਭਿਆਨਕ ਗਰਮੀ ਤੇ ਲੂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

ਹਾਲਾਂਕਿ ਪੰਜਾਬ ਵਿਚ ਅਜੇ ਵੀ ਤਾਪਮਾਨ ਸਾਧਾਰਨ ਤੋਂ 3.1 ਡਿਗਰੀ ਸੈਲਸੀਅਸ ਵਧ ਬਣਿਆ ਹੋਇਆ ਹੈ। ਬਠਿੰਡਾ ਵਿਚ ਸਭ ਤੋਂ ਵੱਧ 43.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ ਜਦੋਂ ਕਿ ਚੰਡੀਗੜ੍ਹ ਵਿਚ 42.2 ਡਿਗਰੀ ਸੈਲਸੀਅਸ ਤਾਪਮਾਨ ਦੱਸਿਆ ਜਾ ਰਿਹਾ ਹੈ। ਅਗਲੇ 24 ਘੰਟਿਆਂ ਵਿਚ ਅਧਿਕਤਮ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਦੇ ਬਾਅਦ ਸੂਬੇ ਵਿਚ ਹੌਲੀ-ਹੌਲੀ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਹੋਣ ਦੀ ਸੰਭਾਵਨਾ ਹੈ।

ਅਗਲੇ 24 ਘੰਟਿਆਂ ਤੱਕ ਅਧਿਕਤਮ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਤੇ ਉਸ ਦੇ ਬਾਅਦ ਸੂਬੇ ਵਿਚ 3-5 ਡਿਗਰੀ ਸੈਲਸੀਅਸ ਦੀ ਹੌਲੀ ਗਿਰਾਵਟ ਹੋਵੇਗੀ। 18 ਜੂਨ ਤੱਕ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਮੱਧਮ ਮੀਂਹ ਦੀ ਸੰਭਾਵਨਾ ਹੈ ਤੇ ਉਸ ਦੇ ਬਾਅਦ ਸੂਬੇ ਵਿਚ ਕੁਝ ਥਾਵਾਂ ‘ਤੇ ਹਲਕੀ ਤੋਂ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ।

By Gurpreet Singh

Leave a Reply

Your email address will not be published. Required fields are marked *