ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ ਟਰੈਵਲ ਏਜੰਟਾਂ ਵੱਲੋਂ ਠੱਗੀ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਤਾਜ਼ਾ ਵਾਕਿਆ ਸੁਨਾਮ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਹਰਿਆਣਾ ਦੇ ਦੋ ਟਰੈਵਲ ਏਜੰਟਾਂ ਨੇ ਠੱਗ ਲਿਆ।
ਮਾਮਲੇ ਦੀ ਪੂਰੀ ਜਾਣਕਾਰੀ ਦਿੰਦਿਆਂ ਸੁਨਾਮ ਸਿਟੀ ਥਾਣਾ ਦੇ ਐਸਐਚਓ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਦੋਸ਼ੀ ਟਰੈਵਲ ਏਜੰਟਾਂ ਨੇ ਪਹਿਲਾਂ ਨੌਜਵਾਨ ਨੂੰ ਦੁਬਈ ਭੇਜਿਆ, ਪਰ ਬਾਅਦ ਵਿੱਚ ਉਹ ਮੁੜ ਵਾਪਸ ਆ ਗਿਆ। ਪੀੜਤ ਨੇ ਠੱਗੀ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ, ਜਿਸ ‘ਤੇ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
