ਚੰਡੀਗੜ੍ਹ, 15 ਜੂਨ 2025: ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਗ੍ਰਹਿ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉੱਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਹਲਕੇ ਵਿੱਚ ਗੈਂਗਸਟਰਾਂ ਨੂੰ ਕੌਣ ਸ਼ਹਿ ਦਿੰਦਾ ਸੀ, ਇਹ ਸਾਰਾ ਹਲਕਾ ਜਾਣਦਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਦੌਰਾਨ ਯੂ.ਪੀ. ਦੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿੱਚ ਰੱਖ ਕੇ “ਦੋਸਤੀਆਂ ਨਿਭਾਈਆਂ ਗਈਆਂ”। ਇਹ ਸਾਰਾ ਇਕ ਉਦਾਹਰਨ ਹੈ ਕਿ ਕਿਵੇਂ ਕਾਂਗਰਸ ਨੇ ਗੈਂਗਸਟਰਵਾਦ ਨੂੰ ਪੱਖ ਦਿੱਤਾ।
ਕੁਲਦੀਪ ਧਾਲੀਵਾਲ ਨੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਨਸ਼ੇ ਅਤੇ ਗੈਂਗਸਟਰਵਾਦ ਦੇ ਖਾਤਮੇ ਲਈ ਵਚਨਬੱਧ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਸੁਰੱਖਿਅਤ ਅਤੇ ਸ਼ਾਂਤ ਰਾਜ ਬਣਾਉਣ ਦੀ ਕੋਸ਼ਿਸ਼ ਜਾਰੀ ਹੈ।
