ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਐਨ ਪਹਿਲਾਂ ਪੰਜਾਬ ਦਾ ਸਿਆਸੀ ਪਾਰਾ ਕਾਫੀ ਵਧ ਰਿਹਾ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀਆਂ ਨਸ਼ਰ ਕੀਤੀਆਂ ਗਈਆਂ ਇਤਰਾਜ਼ਯੋਗ ਤਸਵੀਰਾਂ ਤੋਂ ਬਾਅਦ ਦੋਵਾਂ ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ।
ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਪਲਟਵਾਰ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਦੀ ਦਲਿਤਾਂ ਤੇ ਔਰਤਾਂ ਪ੍ਰਤੀ ਮਾੜੀ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ ਸਭ ਲੁਧਿਆਣਾ ਵਿੱਚ ਮਿਲ ਰਹੀ ਹਾਰ ਕਾਰਨ ਦੀ ਬੁਖਲਾਹਟ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਕਿਹਾ ਕਿ ਆਪਣੀ ਨਲਾਇਕੀ ਜਾਂ ਆਪਣੀ ਗਲਤੀ ਨੂੰ ਜਾਤ ਪਾਤ ਨਾਮ ਉਤੇ ਨਾਂ ਲਕਾਓ। ਕਿਸੇ ਨੇ ਵੀ ਜਾਤ ਪਾਤ ਦਾ ਕੋਈ ਜ਼ਿਕਰ ਨਹੀਂ ਕੀਤਾ। ਇਸ ਮਾਮਲੇ ਨੂੰ ਜਾਤੀਵਾਦ ਦੇ ਆੜ ਵਿੱਚ ਸਿਆਸੀ ਰੰਗਤ ਨਾਂ ਦਿਓ।
ਕਾਬਿਲੇਗੌਰ ਹੈ ਕਿ ਡਾ. ਰਵਜੋਤ ਸਿੰਘ ਨੇ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ ‘ਤੇ ਪੋਸਟ ਕੀਤਾ ਅਤੇ ਬਿਕਰਮ ਸਿੰਘ ਮਜੀਠੀਆ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਲਿਖਿਆ, “ਕੁਝ ਵਿਰੋਧੀ ਆਗੂ ਮੇਰੀ ਸਾਬਕਾ ਪਤਨੀ ਨਾਲ ਮੇਰੀਆਂ ਨਿੱਜੀ ਤਸਵੀਰਾਂ ਨੂੰ ਏਆਈ ਦੀ ਮਦਦ ਨਾਲ ਐਡਿਟ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ‘ਤੇ ਫੈਲਾ ਰਹੇ ਹਨ। ਉਨ੍ਹਾਂ ਨੇ ਮੈਨੂੰ ਨਿਸ਼ਾਨਾ ਬਣਾਇਆ ਹੈ ਕਿਉਂਕਿ ਮੈਂ ਇੱਕ ਦਲਿਤ ਪਰਿਵਾਰ ਤੋਂ ਹਾਂ ਅਤੇ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਗੁੰਡਾਗਰਦੀ ਅਤੇ ਭ੍ਰਿਸ਼ਟ ਰਾਜਨੀਤੀ ਨੂੰ ਹਰਾ ਕੇ ਮੈਨੂੰ ਚੁਣਿਆ ਹੈ।” ‘ਸਿਰਫ ਇੱਕ ਨਿੱਜੀ ਹਮਲਾ ਨਹੀਂ, ਸਗੋਂ ਇੱਕ ਰਾਜਨੀਤਿਕ ਸਾਜ਼ਿਸ਼।’
ਪੰਜਾਬ ਸਰਕਾਰ ਦੇ ਮੰਤਰੀ ਨੇ ਅੱਗੇ ਲਿਖਿਆ, “ਇਹ ਕਾਰਵਾਈ ਨਾ ਸਿਰਫ਼ ਮੇਰੀ ਇੱਜ਼ਤ ਦਾ ਅਪਮਾਨ ਹੈ, ਸਗੋਂ ਇੱਕ ਔਰਤ ਦੀ ਇੱਜ਼ਤ ਦਾ ਵੀ ਅਪਮਾਨ ਹੈ ਅਤੇ ਸਮਾਜ ਵਿੱਚ ਔਰਤਾਂ ਪ੍ਰਤੀ ਉਨ੍ਹਾਂ ਦੀ ਅਸਲ ਸੋਚ ਨੂੰ ਉਜਾਗਰ ਕਰਦੀ ਹੈ। ਇਹ ਸਿਰਫ਼ ਇੱਕ ਨਿੱਜੀ ਹਮਲਾ ਨਹੀਂ ਹੈ, ਇਹ ਇੱਕ ਜਾਤੀ ਅਤੇ ਰਾਜਨੀਤਿਕ ਸਾਜ਼ਿਸ਼ ਹੈ।”
ਇੰਨਾ ਹੀ ਨਹੀਂ, ਮੰਤਰੀ ਰਵਜੋਤ ਸਿੰਘ ਨੇ ਲਿਖਿਆ, “ਲੁਧਿਆਣਾ ਉਪ-ਚੋਣ ਤੋਂ ਸਿਰਫ਼ ਦੋ ਦਿਨ ਪਹਿਲਾਂ ਇਹ ਘਿਣਾਉਣਾ ਕੰਮ ਸਾਬਤ ਕਰਦਾ ਹੈ ਕਿ ‘ਆਪ’ ਤੋਂ ਵੱਡੀ ਹਾਰ ਦਾ ਡਰ ਵਿਰੋਧੀ ਧਿਰ ਨੂੰ ਗਲਤ ਕੰਮ ਕਰਨ ਲਈ ਮਜਬੂਰ ਕਰ ਰਿਹਾ ਹੈ।
ਮੈਂ ਉਨ੍ਹਾਂ ਵਿਰੁੱਧ ਅਤੇ ਇਸ ਘਿਣਾਉਣੀ ਸਾਜ਼ਿਸ਼ ਲਈ ਆਪਣੇ ਘਿਣਾਉਣੇ ਝੂਠ ਫੈਲਾਉਣ ਵਾਲੇ ਹਰ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਜਾ ਰਿਹਾ ਹਾਂ। ਮੈਂ ਐਫਆਈਆਰ ਅਤੇ ਮਾਣਹਾਨੀ ਦਾ ਕੇਸ ਵੀ ਦਰਜ ਕਰਾਂਗਾ। ਮੈਂ ਕਿਸੇ ਵੀ ਅਜਿਹੇ ਵਿਅਕਤੀ ਨੂੰ ਨਹੀਂ ਬਖਸ਼ਾਂਗਾ ਜਿਸਨੇ ਮੇਰੇ ਅਤੇ ਮੇਰੇ ਪਰਿਵਾਰ ਵਿਰੁੱਧ ਅਜਿਹਾ ਘਿਣਾਉਣਾ ਕੰਮ ਕੀਤਾ ਹੈ।”