ਪੰਜਾਬ ਪੁਲਸ ਦੀ ਵੱਡੀ ਕਾਰਵਾਈ: ਵਿਦੇਸ਼ ਤੱਕ ਫੈਲੇ ਨਸ਼ਾ ਰੈਕੇਟ ਦਾ ਭੰਡਾ ਫੋੜ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਕੇ ਦੋ ਮੁੱਖ ਕਾਰਕੁਨਾਂ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਬਲਵਿੰਦਰ ਸਿੰਘ ਉਰਫ਼ ਬੌਬੀ ਨੂੰ ਗ੍ਰਿਫ਼ਤਾਰ ਕੀਤਾ ਹੈ।ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ “ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ WhatsApp ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ। ਮੁਲਜ਼ਮਾਂ ਕੋਲੋਂ 6.15 ਕਿਲੋਗ੍ਰਾਮ ਹੈਰੋਇਨ, 1 PX5 ਪਿਸਤੌਲ (.30 ਬੋਰ) 4 ਜ਼ਿੰਦਾ ਕਾਰਤੂਸਾਂ ਦੇ ਨਾਲ, ₹10,000 ਡਰੱਗ ਮਨੀ ਬਰਾਮਦ ਹੋਏ ਹਨ। ਥਾਣਾ ਲੋਪੋਕੇ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।”ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਪੰਜਾਬ ਪੁਲਿਸ ਨਾਰਕੋ-ਅੱਤਵਾਦ ਵਿਰੁੱਧ ਲੜਾਈ ਵਿੱਚ ਦ੍ਰਿੜ ਹੈ ਅਤੇ ਨੌਜਵਾਨਾਂ ਅਤੇ ਸਮਾਜ ਨੂੰ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਖ਼ਤਰੇ ਤੋਂ ਬਚਾਉਣ ਲਈ ਵਚਨਬੱਧ ਹੈ।

By Gurpreet Singh

Leave a Reply

Your email address will not be published. Required fields are marked *