ਗਾਇਕ ਕਰਨ ਔਜਲਾ ਨੂੰ ਮਿਲੇ AAP ਨੇਤਾ ਰਾਘਵ ਚੱਢਾ!

ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬੀ ਗਾਇਕ ਕਰਨ ਔਜਲਾ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਖੁਦ ਪੰਜਾਬੀ ਗਾਇਕ ਕਰਨ ਔਜਲਾ ਨੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਚੱਢਾ ਨੇ ਕਰਨ ਔਜਲਾ ਦੇ ਗੀਤਾਂ ਦੀ ਰਚਨਾ ਕਰਨ ਵਾਲੇ ਦੀਪ ਰੇਹਾਨ ਨਾਲ ਵੀ ਮੁਲਾਕਾਤ ਕੀਤੀ। ਸੰਸਦ ਮੈਂਬਰ ਰਾਘਵ ਚੱਢਾ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਮੁਲਾਕਾਤ ਵਿਦੇਸ਼ ਵਿੱਚ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਕਰਨ ਔਜਲਾ ਪੰਜਾਬ ਦੇ ਸਭ ਤੋਂ ਵੱਡੇ ਗਾਇਕਾਂ ਵਿੱਚੋਂ ਇੱਕ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿੱਚ, ਸੰਸਦ ਮੈਂਬਰ ਰਾਘਵ ਚੱਢਾ ਨੇ ਕਰਨ ਔਜਲਾ ਨਾਲ ਮੁਲਾਕਾਤ ਕੀਤੀ ਸੀ ਅਤੇ ਫੋਟੋਆਂ ਸਾਂਝੀਆਂ ਕੀਤੀਆਂ ਸਨ।

By Gurpreet Singh

Leave a Reply

Your email address will not be published. Required fields are marked *