ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਚੰਡੀਗੜ੍ਹ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਮਾਰੋਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਆਗੂ ਸ਼ਾਮਲ ਹੋਣਗੇ।
ਦੱਸ ਦਈਏ ਕਿ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਦੀ ਕੁਝ ਦਿਨ ਪਹਿਲਾਂ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਗੁਜਰਾਤ ਜਾ ਕੇ ਰੁਪਾਨੀ ਦੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕੀਤਾ ਸੀ। ਪਰ ਸੀਨੀਅਰ ਲੀਡਰਸ਼ਿਪ ਦੇ ਲੁਧਿਆਣਾ ਉਪ ਚੋਣ ‘ਚ ਰੁਝੇ ਹੋਣ ਕਾਰਨ ਸੂਬਾ ਪੱਧਰ ‘ਤੇ ਕੋਈ ਸ਼ਰਧਾਂਜਲੀ ਪ੍ਰੋਗਰਾਮ ਨਹੀਂ ਆਯੋਜਿਤ ਕੀਤਾ ਗਿਆ ਸੀ। ਜਿਸ ਕਾਰਨ ਅੱਜ ਭਾਜਪਾ ਆਗੂਆਂ ਵਲੋਂ ਰੁਪਾਣੀ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ
