ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਹ 7 ਦਿਨ ਦੇ ਰਿਮਾਂਡ ‘ਤੇ ਸੀ ਜੋ ਕਿ ਅੱਜ ਮੁਕੰਮਲ ਹੋ ਰਿਹਾ ਹੈ। ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਮਜੀਠੀਆ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਅਦਾਲਤ ਵੱਲੋਂ ਅੱਜ ਕੀ ਫੈਸਲਾ ਆਉਂਦਾ ਹੈ।
