ਗੜ੍ਹਸ਼ੰਕਰ – ਗੜ੍ਹਸ਼ੰਕਰ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਗੜ੍ਹਸ਼ੰਕਰ ਦੇ ਪਿੰਡ ਅਜਨੋਹਾ ਨੇੜੇ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ ਵਿਚ ਜਾ ਡਿੱਗਿਆ। ਮਿਲੀ ਜਾਣਕਾਰੀ ਮੁਤਾਬਕ ਸੜਕ ‘ਤੇ ਰੇਲਿੰਗ ਨਾ ਹੋਣ ਕਾਰਨ ਟਰੱਕ ਚਾਲਕ ਦਾ ਸੰਤੁਲਨ ਵਿਗੜ ਗਿਆ, ਜਿਸ ਕਰਕੇ ਟਰੱਕ ਨਹਿਰ ਵਿਚ ਜਾ ਡਿੱਗਿਆ। ਐੱਚ. ਪੀ. ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਗੜ੍ਹਸ਼ੰਕਰ ਤੋਂ ਕੋਟਫਤੂਹੀ ਵੱਲ ਜਾ ਰਿਹਾ ਸੀ। ਟਰੱਕ ਦੇ ਡਰਾਈਵਰ ਦੀ ਜਾਨ ਬਚਾਈ ਗਈ ਹੈ। ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

