ਦਿੱਲੀ ਸਰਕਾਰ ਨੇ ਮਿਆਦ ਪੁੱਗੇ ਵਾਹਨਾਂ ਨੂੰ ਜ਼ਬਤ ਕਰਨ ਦਾ ਫੈ਼ਸਲਾ ਟਾਲਿਆ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਜਨਤਾ ਦੇ ਤਿੱਖੇ ਪ੍ਰਤੀਕਰਮ ਅਤੇ ਤਕਨੀਕੀ ਖਾਮੀਆਂ ਕਾਰਨ ਮਿਆਦ ਪੁਗਾ ਚੁੱਕੇ ਵਾਹਨਾਂ ਨੂੰ ਜ਼ਬਤ ਕਰਨ ਦੀ ਨੀਤੀ ’ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਇਨ੍ਹਾਂ ਖਾਮੀਆਂ ਵਿੱਚ ਆਟੋਮੈਟਿਕ ਨੰਬਰ ਪਲੇਟ ਰੀਕੋਗਨੀਸ਼ਨ ਕੈਮਰਿਆਂ (ਏਐੱਨਪੀਆਰ) ਦੇ ਸਹੀ ਢੰਗ ਨਾਲ ਕੰਮ ਨਾ ਕੀਤਾ ਜਾਣਾ ਵੀ ਸ਼ਾਮਲ ਹੈ। ਇਹ ਨਿਯਮ ਪਹਿਲੀ ਜੁਲਾਈ ਤੋਂ ਲਾਗੂ ਹੋਇਆ ਸੀ। ਕੌਮੀ ਰਾਜਧਾਨੀ ਵਿੱਚ ਮਿਆਦ ਪੁਗਾ ਚੁੱਕੇ ਵਾਹਨਾਂ ਨੂੰ ਜ਼ਬਤ ਕਰਨ ਦੀ ਨੀਤੀ ਦਾ ਲੋਕਾਂ ਅਤੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਤਿੱਖਾ ਵਿਰੋਧ ਕੀਤੇ ਜਾਣ ਤੋਂ ਬਾਅਦ ਹਾਲ ਦੀ ਘੜੀ ਇਨ੍ਹਾਂ ਹੁਕਮਾਂ ’ਤੇ ਫਿਲਹਾਲ ਰੋਕ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਸ੍ਰੀ ਸਿਰਸਾ ਨੇ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਫਿਲਹਾਲ ਪੁਰਾਣੇ ਵਾਹਨਾਂ ਨੂੰ ਜ਼ਬਤ ਨਹੀਂ ਕੀਤਾ ਜਾਵੇਗਾ। ਦਿੱਲੀ ਦੀ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਪੁਰਾਣੇ ਵਾਹਨਾਂ ਨੂੰ ਮਨਮਾਨੇ ਢੰਗ ਨਾਲ ਜ਼ਬਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਸਬੰਧੀ ਆਪਣੀ ਵਚਨਬੱਧਤਾ ਦੋਹਰਾਈ ਹੈ।

By Rajeev Sharma

Leave a Reply

Your email address will not be published. Required fields are marked *