ਪੰਜਾਬ ‘ਚ 8 ਜਨਵਰੀ ਤੱਕ ਲਾਗੂ ਹੋਏ ਸਖ਼ਤ ਹੁਕਮ, ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਲੱਗੀ ਇਹ ਮੁਕੰਮਲ ਪਾਬੰਦੀ

ਨਵਾਂਸ਼ਹਿਰ- ਪੰਜਾਬ ਵਿਚ ਓਵਰਲੋਡਿਡ ਹੈਵੀ ਵਾਹਨ ਚਾਲਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਿਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਿਡ ਤੂੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ ’ਤੇ ਜਾਣ ਵਾਲਾ ਸਾਮਾਨ ਆਦਿ) ਨੂੰ ਲੰਘਣ/ਦਾਖ਼ਲ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚੋਂ ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੋਂ ਰੋਜ਼ਾਨਾ ਦਿਨ ਅਤੇ ਰਾਤ ਸਮੇਂ ਓਵਰਲੋਡਿਡ ਵਾਹਨਾਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਸਵੇਰ ਸਮੇਂ ਸਕੂਲ ਜਾ ਰਹੇ ਬੱਚਿਆਂ ਅਤੇ ਦਫ਼ਤਰ ਜਾ ਰਹੇ ਮੁਲਾਜ਼ਮਾਂ/ਆਮ ਵਿਅਕਤੀਆਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਰੋਜ਼ਾਨਾ ਕੋਈ ਨਾ ਕੋਈ ਵੱਡਾ ਹਾਦਸਾ ਵਾਪਰ ਜਾਂਦਾ ਹੈ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਟ੍ਰੈਫਿਕ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਰੋਜ਼ਾਨਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਪਬਲਿਕ ਦੇ ਜਾਨ ਅਤੇ ਮਾਲ ਨੂੰ ਨੁਕਸਾਨ ਤੋਂ ਬਚਾਉਣ ਅਤੇ ਸ਼ਹਿਰ ਵਿਚ ਟ੍ਰੈਫਿਕ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਹੁਕਮ ਲਾਗੂ ਕੀਤੇ ਗਏ ਹਨ। ਇਹ ਹੁਕਮ 8 ਜਨਵਰੀ 2026 ਤੱਕ ਲਾਗੂ ਰਹੇਗਾ।

By Gurpreet Singh

Leave a Reply

Your email address will not be published. Required fields are marked *