ਪੰਜਾਬ ‘ਚ ਦਰਦਨਾਕ ਹਾਦਸਾ, ਕੰਮ ਤੋਂ ਘਰ ਆ ਰਹੇ 2 ਨੌਜਵਾਨਾਂ ਦੀ ਮੌਤ

ਅਜਨਾਲਾ: ਸਰਹੱਦੀ ਤਹਿਸੀਲ ਅਜਨਾਲਾ ਤੋਂ ਥੋੜੀ ਦੂਰੀ ‘ਤੇ ਸਥਿਤ ਕਸਬਾ ਭਿੰਡੀ ਸੈਦਾਂ ਨਜ਼ਦੀਕ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਹੋਇਆ ਜਿਸ ਵਿੱਚ ਟਰੈਕਟਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਰਨ ਵਾਲਿਆਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਨਿਵਾਸੀ ਪਿੰਡ ਸ਼ੇਖਭੱਟੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਵਜੋਂ ਹੋਈ ਹੈ। ਦੋਵੇਂ ਨੌਜਵਾਨ ਮਿਹਨਤ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ, ਉਹ ਦਿਨ ਭਰ ਕੰਮ ਕਰਨ ਤੋਂ ਬਾਅਦ ਵਾਪਸ ਘਰ ਆ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।

ਥਾਣਾ ਭਿੰਡੀ ਸੈਦਾਂ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਦੋਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਅਜਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਪੁਲਸ ਵੱਲੋਂ ਹਾਦਸੇ ਸੰਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਹਾਦਸੇ ਨਾਲ ਇਲਾਕੇ ‘ਚ ਸੋਗ ਦੀ ਲਹਿਰ ਛਾ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦੀ ਹਾਲਤ ਵੇਖ ਕੇ ਹਰ ਕਿਸੇ ਦੀ ਅੱਖ ਨਮੀ ਹੋ ਗਈ।

By Gurpreet Singh

Leave a Reply

Your email address will not be published. Required fields are marked *