ਜੇਲ੍ਹ ਪੁਲਸ ਦੀ ਵੱਡੀ ਲਾਪਰਵਾਹੀ! ਹਸਪਤਾਲ ‘ਚ ਇਲਾਜ ਦੌਰਾਨ ਕੈਦੀ ਫਰਾਰ, ਤਿੰਨ ਕਾਂਸਟੇਬਲ ਸਸਪੈਂਡ

ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ਦੀ ਇੱਕ ਜੇਲ੍ਹ ਦਾ ਕੈਦੀ ਸ਼ਿਵਮ ਚੌਹਾਨ ਉਰਫ਼ ਪਰਮਹੰਸ ਸ਼ੁੱਕਰਵਾਰ ਰਾਤ ਨੂੰ ਹਸਪਤਾਲ ‘ਚ ਇਲਾਜ ਦੌਰਾਨ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਇਸ ਮਾਮਲੇ ‘ਚ ਲਾਪਰਵਾਹੀ ਦੇ ਦੋਸ਼ਾਂ ‘ਚ ਤਿੰਨ ਕਾਂਸਟੇਬਲਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਜ਼ਿਲ੍ਹਾ ਪੁਲਸ ਸੁਪਰਡੈਂਟ ਇਰਾਜ ਰਾਜਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਜੰਗੀਪੁਰ ਥਾਣਾ ਖੇਤਰ ‘ਚ ਹੋਈ ਲੁੱਟ ਦੀ ਘਟਨਾ ‘ਚ ਗ੍ਰਿਫ਼ਤਾਰ ਸ਼ਿਵਮ ਚੌਹਾਨ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਦੇ ਸਰਜੀਕਲ ਵਾਰਡ ‘ਚ ਦਾਖਲ ਕਰਵਾਇਆ ਗਿਆ ਸੀ।

ਬੀਤੀ ਰਾਤ ਉਹ ਟਾਇਲਟ ਦੀ ਖਿੜਕੀ ਤੋਂ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਲਾਪਰਵਾਹੀ ਦੇ ਦੋਸ਼ਾਂ ‘ਚ ਕਾਂਸਟੇਬਲ ਪ੍ਰਭੂ ਨੰਦਨ ਪਾਸਵਾਨ, ਸ਼ਿਵ ਗੋਵਿੰਦ ਅਤੇ ਸੋਨੂੰ ਸਰੋਜ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਫਰਾਰ ਮੁਲਜ਼ਮਾਂ ਦੀ ਭਾਲ ਲਈ ਕਈ ਪੁਲਸ ਟੀਮਾਂ ਬਣਾਈਆਂ ਗਈਆਂ ਹਨ।

By Rajeev Sharma

Leave a Reply

Your email address will not be published. Required fields are marked *