ਹੁਣ ਇਸ ਪਾਰਟੀ ਦਾ ਆਗੂ ‘AAP’ ‘ਚ ਸ਼ਾਮਲ; ਜਾਣੋ ਕਿਉਂ ਬਦਲੀ ਪਾਰਟੀ…

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਆਗੂ ਅਤੇ ਆੜ੍ਹਤੀਆ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਕੁਲਵੰਤ ਰਾਏ ਪੱਬੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੁਲਵੰਤ ਰਾਏ ਪੱਬੀ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਚੁੱਕੇ ਗਏ ਇਤਿਹਾਸਕ ਕਦਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ। ਪੱਬੀ ਰਾਜ ਕੁਮਾਰ ਚੱਬੇਵਾਲ (ਐਮਪੀ) ਅਤੇ ਹਰਜੀ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਨ੍ਹਾਂ ਆਗੂਆਂ ਨੇ ਕਿਹਾ ਕਿ ਪੱਬੀ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਰਾਮ ਪਾਲ ਉੱਪਲ (ਮੇਅਰ ਫਗਵਾੜਾ) ਅਤੇ ਜਸਪਾਲ ਸਿੰਘ ਵੀ ਮੌਜੂਦ ਸਨ। ਹਰਜੀ ਮਾਨ ਵੱਲੋਂ ਸੋਸ਼ਲ ਮੀਡੀਆ ਹੈਂਡਲ ਉੱਪਰ ਇਸਦੀ ਤਸਵੀਰ ਵੀ ਸਾਂਝੀ ਕੀਤੀ ਗਈ।

By Gurpreet Singh

Leave a Reply

Your email address will not be published. Required fields are marked *