ਹੋਟਲ ਦੇ ਕਮਰੇ ‘ਚ ਪਤਨੀ ਨਾਲ ਝਗੜੇ ਮਗਰੋਂ ਪਤੀ ਨੇ ਚੁੱਕਿਆ ਖੌਫਨਾਕ ਕਦਮ

ਪਟਨਾ ਰੇਲਵੇ ਸਟੇਸ਼ਨ ਦੇ ਨੇੜੇ ਸਥਿਤ ਇੱਕ ਹੋਟਲ ਦੇ ਕਮਰੇ ਵਿੱਚ ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਆਪਣੇ ਛੇ ਸਾਲ ਦੇ ਪੁੱਤਰ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੀ ਪਛਾਣ ਸੰਨੀ (ਛੇ) ਵਜੋਂ ਹੋਈ ਹੈ, ਜੋ ਕਿ ਪ੍ਰਭਾਕਰ ਮਹਾਤੋ ਦਾ ਪੁੱਤਰ ਸੀ। ਘਟਨਾ ਤੋਂ ਬਾਅਦ ਦੋਸ਼ੀ ਪਿਤਾ ਫਰਾਰ ਹੋ ਗਿਆ।

ਸਬ-ਡਿਵੀਜ਼ਨਲ ਪੁਲਿਸ ਅਧਿਕਾਰੀ (ਐਸਡੀਪੀਓ) ਸਦਰ-1 ਅਭਿਨਵ ਨੇ ਪੱਤਰਕਾਰਾਂ ਨੂੰ ਦੱਸਿਆ, “ਐਤਵਾਰ ਸਵੇਰੇ ਸੂਚਨਾ ਮਿਲੀ ਕਿ ਇੱਕ ਵਿਅਕਤੀ ਨੇ ਰੇਲਵੇ ਸਟੇਸ਼ਨ ਦੇ ਨੇੜੇ ਇੱਕ ਹੋਟਲ ਦੇ ਕਮਰੇ ਵਿੱਚ ਆਪਣੇ ਛੇ ਸਾਲ ਦੇ ਪੁੱਤਰ ਨੂੰ ਕਥਿਤ ਤੌਰ ‘ਤੇ ਕੁੱਟਿਆ ਹੈ। ਪੁਲਸ ਮੌਕੇ ‘ਤੇ ਪਹੁੰਚੀ ਅਤੇ ਬੱਚੇ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।”

ਪਿਓ ਨੇ ਕੁੱਟ-ਕੁੱਟ ਮਾਰ ਦਿੱਤਾ ਮੁੰਡਾ
ਐੱਸਡੀਪੀਓ ਦੇ ਅਨੁਸਾਰ, ਮ੍ਰਿਤਕ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਉਸਦਾ ਆਪਣੇ ਪਤੀ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਸਨੇ (ਦੋਸ਼ੀ) ਪੁੱਤਰ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸਨੂੰ ਜ਼ਮੀਨ ‘ਤੇ ਸੁੱਟ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਬੱਚੇ ਦਾ ਪਿਤਾ ਮੌਕੇ ਤੋਂ ਭੱਜ ਗਿਆ। ਉਨ੍ਹਾਂ ਕਿਹਾ ਕਿ ਜੋੜਾ ਆਪਣੇ ਪੁੱਤਰ ਨਾਲ ਪਟਨਾ ਆਇਆ ਸੀ ਅਤੇ ਰੇਲਵੇ ਸਟੇਸ਼ਨ ਦੇ ਨੇੜੇ ਇੱਕ ਹੋਟਲ ਵਿੱਚ ਠਹਿਰਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਘਟਨਾ ਦੇ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

By Rajeev Sharma

Leave a Reply

Your email address will not be published. Required fields are marked *