ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਬਾਟਾ ਚੌਕ ‘ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ। ਜਦੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਸਵੇਰੇ ਤੜਕਸਾਰ 9 ਵਜੇ ਦੇ ਕਰੀਬ ਵੱਡੇ ਕਾਰੋਬਾਰੀ ਅਤੇ ਪੰਜਾਬ ਵਾਚ ਹਾਊਸ ਦੇ ਮਾਲਕ ਦੇ ਸ਼ੋਅਰੂਮ ਉੱਪਰ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ, ਮੋਟਰਸਾਈਕਲ ਸਵਾਰ ਦੋ ਨੌਜਵਾਨ ਸਵੇਰੇ 9 ਵਜੇ ਦੇ ਕਰੀਬ ਬਾਟਾ ਚੌਕ ‘ਤੇ ਸਥਿਤ ਇੱਕ ਦੁਕਾਨ ਦੇ ਬਾਹਰ ਰੁਕੇ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਇੱਕ ਗੋਲੀ ਦੁਕਾਨ ਦੇ ਸ਼ੀਸ਼ੇ ਵਿੱਚ ਜਾ ਵੱਜੀ।
ਪੁਲਿਸ ਨੇ ਮੌਕੇ ਤੋਂ ਇੱਕ ਅਣਚੱਲੀ ਗੋਲੀ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲੀਬਾਰੀ ਦੀ ਘਟਨਾ ਕਾਰਨ ਬਾਜ਼ਾਰ ਵਿੱਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।