ਪੰਜਾਬ ਦੇ ਅਸਲਾਧਾਰਕ ਲਈ ਜਾਰੀ ਹੋਏ ਨਵੇਂ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਪੰਜਾਬ ਭਰ ’ਚ ਆਮ ਪੰਚਾਇਤੀ ਚੋਣਾਂ 2024 ਦੌਰਾਨ ਖਾਲੀ ਰਹਿ ਗਈਆਂ ਪੰਚਾਇਤਾਂ ਦੀ ਅਸਾਮੀਆਂ ਦੀ ਪੂਰਤੀ ਲਈ ਜ਼ਿਮਨੀ ਚੋਣਾਂ ਤਹਿਤ ਆਦਰਸ਼ ਚੋਣ ਜ਼ਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਖਾਲੀ ਪਏ ਪੰਚਾਇਤ ਖੇਤਰਾਂ ’ਚ ਜ਼ਿਮਨੀ ਚੋਣਾਂ ਦੀ 27 ਜੁਲਾਈ ਨਿਸ਼ਚਿਤ ਕੀਤੀ ਹੈ।

ਇਸ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ’ਚ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ, ਲੋਕ ਹਿੱਤ ਵਿਚ ਸ਼ਾਂਤੀ ਬਣਾਈ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਂਤੀਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਉਨ੍ਹਾਂ ਖੇਤਰਾਂ ’ਚ ਜੋ ਜ਼ਿਮਨੀ ਪੰਚਾਇਤੀ ਚੋਣਾਂ ਦੇ ਅਧੀਨ ਆਉਂਦੇ ਹਨ, ਅਸਲਾ ਧਾਰਕਾਂ ਵੱਲੋਂ ਅਸਲੇ ਨੂੰ ਜਮ੍ਹਾ ਕਰਵਾਉਣਾ ਅਤਿ ਜ਼ਰੂਰੀ ਹੈ ਤਾਂ ਜੋ ਅਣਸੁਖਾਵੀ ਘਟਨਾ ਨਾ ਵਾਪਰੇ।

ਜ਼ਿਲਾ ਮੈਜਿਸਟ੍ਰੇਟ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੀ ਹੋਈ ਚੋਣ ਜ਼ਾਬਤੇ ਦੀ ਹਦੂਦ ਅੰਦਰ ਲਾਇਸੈਂਸੀ ਅਸਲਾਧਾਰਕ ਆਪਣਾ ਅਸਲਾ ਲੋਕਲ ਪੁਲਸ ਥਾਣੇ ’ਚ ਜਾਂ ਲਾਇਸੈਂਸੀ ਅਸਲਾ ਡੀਲਰਾਂ ਪਾਸ 20 ਜੁਲਾਈ ਨੂੰ ਸ਼ਾਮ 5 ਵਜੇ ਤੱਕ ਹਰ ਹਾਲ ’ਚ ਜਮ੍ਹਾ ਕਰਵਾਉਣਗੇ।

By Gurpreet Singh

Leave a Reply

Your email address will not be published. Required fields are marked *