ਵੱਡੀ ਖ਼ਬਰ ; ਸ਼ਹਿਰ ਦੇ ਮਸ਼ਹੂਰ ਡਾਕਟਰ ਨੂੰ ਬਦਮਾਸ਼ਾਂ ਨੇ ਮਾਰੀ ਗੋਲ਼ੀ

 ਬਿਹਾਰ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਗਯਾ ਜ਼ਿਲ੍ਹੇ ਦੇ ਸ਼ੇਰਘਾਟੀ ਥਾਣਾ ਇਲਾਕੇ ‘ਚ ਇਕ ਮਸ਼ਹੂਰ ਡਾਕਟਰ ਤਪੇਸ਼ਵਰ ਪ੍ਰਸਾਦ ਨੂੰ ਗੋਲ਼ੀ ਮਾਰ ਦਿੱਤੀ ਗਈ, ਜਿਸ ਕਾਰਨ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇਸ ਘਟਨਾ ਮਗਰੋਂ ਇਲਾਕੇ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। 

ਜਾਣਕਾਰੀ ਅਨੁਸਾਰ ਸ਼ੇਖਪੁਰਾ ਮੁਹੱਲੇ ‘ਚ ਬਦਮਾਸ਼ਾਂ ਨੇ ਅੱਜ ਸਵੇਰੇ ਹੀ ਡਾਕਟਰ ਪ੍ਰਸਾਦ ਨੂੰ ਗੋਲ਼ੀ ਮਾਰ ਦਿੱਤੀ, ਜਿਸ ਮਗਰੋਂ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੋਂ ਮੁੱਢਲੀ ਸਹਾਇਤਾ ਦੇਣ ਮਗਰੋਂ ਉਨ੍ਹਾਂ ਨੂੰ ਨਾਰਾਇਣ ਮਗਧ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। 

ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਤੇ ਜਾ ਕੇ ਮਾਮਲੇ ਦੀ ਜਾਂਚ-ਪੜਤਾਲ ਸ਼ੁਰੂ ਕੀਤੀ ਤੇ ਮੌਕੇ ਤੋਂ ਇਕ ਪਿਸਤੌਲ ਵੀ ਬਰਾਮਦ ਕਰ ਲਿਆ ਹੈ, ਜਦਕਿ ਮੁਲਜ਼ਮਾਂ ਦੀ ਭਾਲ ਹਾਲੇ ਕੀਤੀ ਜਾ ਰਹੀ ਹੈ। 

By Rajeev Sharma

Leave a Reply

Your email address will not be published. Required fields are marked *