ਧੂਰੀ ਹਲਕੇ ਦੀਆਂ ਪੰਚਾਇਤਾਂ ਨੂੰ ਮਿਲੇ 31 ਕਰੋੜ ਰੁਪਏ: CM ਭਗਵੰਤ ਮਾਨ ਵੱਲੋਂ ਵਿਕਾਸ ਕਾਰਜਾਂ ਦੀ ਵੱਡੀ ਘੋਸ਼ਣਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ, ਫੋਰਟਿਸ ਹਸਪਤਾਲ 'ਚ ਕਰਵਾਇਆ ਗਿਆ ਭਰਤੀ

ਧੂਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹਲਕੇ ਧੂਰੀ ਦੀਆਂ 75 ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ ₹25.89 ਕਰੋੜ ਰੁਪਏ ਦੇ ਚੈੱਕ ਵੰਡੇ ਹਨ। ਇਸਦੇ ਨਾਲ ਹੀ ₹5.41 ਕਰੋੜ ਰੁਪਏ ਮਗਨਰੇਗਾ ਅਤੇ ਹੋਰ ਸਟੇਟ ਫੰਡਾਂ ਰਾਹੀਂ ਵੀ ਵਿਕਾਸ ਕਾਰਜਾਂ ਲਈ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਰਾਜ ਦੇ ਹਰ ਪਿੰਡ ਨੂੰ ਬਿਨਾਂ ਕਿਸੇ ਭੇਦ-ਭਾਵ ਦੇ ਲੋੜੀਂਦੀ ਗ੍ਰਾਂਟ ਦਿੱਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਸਿਰਫ ਧੂਰੀ ਹਲਕੇ ਦੇ 70 ਪਿੰਡਾਂ ਲਈ ਹੀ ₹31.30 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ, “ਇਹ ਲੋਕਾਂ ਦਾ ਪੈਸਾ ਹੈ ਜੋ ਸਿੱਧਾ ਉਨ੍ਹਾਂ ਦੀ ਭਲਾਈ ਲਈ ਖਰਚਿਆ ਜਾਵੇਗਾ। ਪਿਛਲੀਆਂ ਸਰਕਾਰਾਂ ਦੇ ਸਮੇਂ ਪਿੰਡਾਂ ਨੂੰ ਘੱਟ ਗ੍ਰਾਂਟ ਮਿਲਦੀ ਸੀ, ਪਰ ਹੁਣ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਵਿਕਾਸ ਲਈ ਪੈਸੇ ਦੀ ਘਾਟ ਨਾ ਆਉਣ ਦਈਏ।”

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਧੂਰੀ ਦੇ ਪਿੰਡਾਂ ਵਿੱਚ ਵੱਡੇ ਸਮਾਗਮ ਕਰਵਾਏ ਜਾਣਗੇ ਅਤੇ ਇਨ੍ਹਾਂ ਨੂੰ ਮਾਡਲ ਪਿੰਡਾਂ ਵਾਂਗ ਵਿਖਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਚਾਇਤਾਂ ਅਤੇ ਪਿੰਡ ਵਾਸੀ ਮਿਲ ਕੇ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਐਸਾ ਬਣਾਉਣ ਜੋ ਲੋਕਾਂ ਲਈ ਪ੍ਰੇਰਣਾ ਬਣੇ।

ਭਗਵੰਤ ਮਾਨ ਨੇ ਹੋਰ ਉਪਲਬਧੀਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵਾਧੂ ਬਿਜਲੀ ਦਿਨ ਵੇਲੇ ਮੁਹੱਈਆ ਕਰਵਾਈ ਹੈ ਅਤੇ 18 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੇ ਖਰਚੇ ਵਿੱਚ ਕਮੀ ਆਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਲੱਖਾਂ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।

ਮੁੱਖ ਮੰਤਰੀ ਨੇ ਇੱਕ ਹੋਰ ਵੱਡੇ ਐਲਾਨ ਵਿੱਚ ਕਿਹਾ ਕਿ 2 ਅਕਤੂਬਰ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ₹10 ਲੱਖ ਤੱਕ ਮੁਫ਼ਤ ਇਲਾਜ ਦੀ ਸੁਵਿਧਾ ਮਿਲੇਗੀ। ਇਸਦੇ ਨਾਲ ਹੀ, ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਕਾਨੂੰਨ ਬਣਾਇਆ ਗਿਆ ਹੈ, ਜਿਸ ਤਹਿਤ ਦੋਸ਼ੀਆਂ ਨੂੰ ਕੜੀ ਸਜ਼ਾ ਦਿੱਤੀ ਜਾਵੇਗੀ।

ਅੰਤ ਵਿੱਚ ਉਨ੍ਹਾਂ ਰਾਜ ਦੇ ਰੁਕੇ ਹੋਏ ਰਿਵਾਇਤੀ ਖੇਡਾਂ ਨੂੰ ਮੁੜ ਸ਼ੁਰੂ ਕਰਨ ਦੀ ਵੀ ਜਾਣਕਾਰੀ ਦਿੱਤੀ, ਜਿਵੇਂ ਕਿ ਬਲਦਾਂ ਦੀਆਂ ਦੌੜਾਂ ਅਤੇ ਕਬੂਤਰਾਂ ਦੀਆਂ ਬਾਜ਼ੀਆਂ। ਇਹ ਸਭ ਪਹਿਲਕਦਮੀਆਂ ਪੰਜਾਬੀ ਸੱਭਿਆਚਾਰ ਨੂੰ ਸੰਜੋਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਦੀ ਕੋਸ਼ਿਸ਼ ਹਨ।

By Gurpreet Singh

Leave a Reply

Your email address will not be published. Required fields are marked *