ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਸਵੇਰੇ-ਸਵੇਰੇ ਬਠਿੰਡਾ ਵਿਚ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਬਹਿਮਲ ਪੁਲ਼ ਨੇੜੇ ਸਵਾਰੀਆਂ ਨਾਲ ਭਰੀ ਇਕ ਗੱਡੀ ਨਹਿਰ ਵਿਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਗੱਡੀ ਵਿਚ ਇਕ ਦਰਜਨ ਦੇ ਕਰੀਬ ਲੋਕ ਸਵਾਰ ਸਨ।
ਜਾਣਕਾਰੀ ਮੁਤਾਬਕ ਅੱਜ ਸਵੇਰੇ ਬਠਿੰਡਾ ਦੇ ਬਹਿਮਨ ਪੁਲ਼ ਨੇੜੇ ਸਵਾਰੀਆਂ ਨਾਲ ਭਰੀ ਇਕ ਗੱਡੀ ਨਹਿਰ ਵਿਚ ਡਿੱਗ ਗਈ। ਹਾਦਸਾ ਵਾਪਰਦਿਆਂ ਹੀ ਲੋਕਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਵੇਖਦੇ ਹੀ ਵੇਖਦੇ ਉੱਥੇ ਕਾਫ਼ੀ ਲੋਕ ਇਕੱਠੇ ਹੋ ਗਏ ਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਪਤਾ ਲੱਗਣ ‘ਤੇ ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੀ ਟੀਮ ਵੀ ਉੱਥੇ ਪਹੁੰਚ ਗਈ। ਸੁਸਾਇਟੀ ਵੱਲੋਂ ਪੁਲਸ ਮੁਲਾਜ਼ਮਾਂ ਤੇ ਹੋਰ ਲੋਕਾਂ ਦੀ ਸਹਾਇਤਾ ਨਾਲ ਲੋਕਾਂ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ।
ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੇ ਇਕ ਵਲੰਟੀਅਰ ਨੇ ਦੱਸਿਆ ਕਿ ਗੱਡੀ ਵਿਚ ਬੱਚਿਆਂ ਸਮੇਤ 11 ਲੋਕ ਸਵਾਰ ਸਨ। ਇਨ੍ਹਾਂ ਸਾਰਿਆਂ ਨੂੰ ਨਹਿਰ ਵਿਚੋਂ ਕੱਢ ਕੇ ਹਸਪਤਾਲ ਲਿਆਂਦਾ ਗਿਆ। ਉਸ ਨੇ ਦੱਸਿਆ ਕਿ ਇਨ੍ਹਾਂ ਵਿਚੋਂ 1 ਬੱਚੇ ਦੀ ਹਾਲਤ ਗੰਭੀਰ ਹੈ। ਇਸ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ।
