ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ ਅੱਜ ਇਕ ਵਾਰ ਫਿਰ ਸਿਆਸੀ ਅਖਾੜਾ ਭਖ ਗਿਆ ਹੈ। ਪੰਜਾਬ ‘ਚ ਪੰਚਾਂ ਅਤੇ ਸਰਪੰਚਾਂ ਦੀਆਂ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਅੱਜ ਸਵੇਰੇ 8 ਵਜੇ ਤੋਂ ਹੀ ਵੋਟਾਂ ਪੈ ਰਹੀਆਂ ਹਨ, ਜੋਕਿ ਸ਼ਾਮ ਦੇ 4 ਵਜੇ ਤੱਕ ਜਾਰੀ ਰਹਿਣਗੀਆਂ। ਉਥੇ ਹੀ ਜੇਕਰ ਜਲੰਧਰ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਜਲੰਧਰ ਜ਼ਿਲ੍ਹੇ ਵਿਚ ਵੀ ਸਰਪੰਚਾਂ ਅਤੇ ਪੰਚਾਂ ਦੀ ਚੋਣ ਹੋ ਰਹੀ ਹੈ।
ਜਲੰਧਰ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਕੂਲਾਰ, ਜਗਤ ਸੋਹਲ ਅਤੇ ਪਿੰਡ ਕਾਹਨਾ ਢੇਸੀਆ ਵਿਚ ਵੋਟਿੰਗ ਦਾ ਕੰਮ ਲਗਾਤਾਰ ਜਾਰੀ ਹੈ। ਵੋਟਿੰਗ ਸ਼ੁਰੂ ਹੁੰਦੇ ਹੀ ਵੋਟ ਕਾਸਟ ਕਰਨ ਲਈ ਪਿੰਡ ਵਾਸੀਆਂ ਵਿਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਪਿੰਡ ਦੀ ਸੀਵਰੇਜ, ਸਰਕਾਰੀ ਹਸਪਤਾਲ ਵਿਚ ਸਰਕਾਰੀ ਸਕੂਲ ਵਰਗੇ ਅਹਿਮ ਮੁੱਦਿਆਂ ਨੂੰ ਮੁੱਖ ਰੱਖ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਲੋਕ ਪਹੁੰਚ ਰਹੇ ਹਨ। ਵੋਟਿੰਗ ਦਾ ਇਹ ਸਿਲਸਿਲਾ ਸ਼ਾਮ 4 ਵਜੇ ਤੱਕ ਜਾਰੀ ਰਹੇਗਾ ਅਤੇ ਇਸ ਦੇ ਬਾਅਦ ਅੱਜ ਹੀ ਨਤੀਜੇ ਐਲਾਨੇ ਜਾਣਗੇ। ਉਥੇ ਹੀ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।