ਲੈਂਡ ਪੂਲਿੰਗ ਪਾਲਿਸੀ ‘ਤੇ ਬੋਲੇ ਸੁਖਬੀਰ ਬਾਦਲ-‘ਜਦੋਂ ਤੱਕ ਮੈਂ ਜ਼ਿੰਦਾ ਹਾਂ ਕਿਸਾਨਾਂ ਦੀ ਜ਼ਮੀਨ ਐਕਵਾਇਰ ਨਹੀਂ ਹੋਣ ਦਿਆਂਗਾ’

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ ਵਿਚ ਵੱਡਾ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿਚ ਅਕਾਲੀ ਵਰਕਰ ਪੁੱਡਾ ਭਵਨ ਦੇ ਬਾਹਰ ਇਕੱਠੇ ਹੋਏ। ਅਕਾਲੀ ਨੇਤਾਵਾਂ ਨੇ ਦਾਅਵਾ ਕੀਤਾ ਕਿ ਪੰਜਾਬ ਲਈ ਜੇ ਕੋਈ ਕੁਝ ਕਰ ਸਕਦਾ ਹੈ ਤਾਂ ਉਹ ਸਿਰਫ ਅਕਾਲੀ ਦਲ ਹਨ। ਪ੍ਰਦਰਸ਼ਨ ਵਿਚ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ, ਐੱਨ. ਕੇ. ਸ਼ਰਮਾ ਤੇ ਅਰਸ਼ਦੀਪ ਸਿੰਘ ਕਲੇਰ ਸਣੇ ਕਈ ਆਗੂ ਸ਼ਾਮਲ ਹੋਏ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਮੌਕੇ ਧਾਕੜ ਬੋਲ ਬੋਲੇ। ਉਨ੍ਹਾਂ ਕਿਹਾ ਕਿ ਜੇਕਰ ਉਸ ਇਲਾਕੇ ਦੇ ਲੋਕ ਨਹੀਂ ਚਾਹੁੰਦੇ ਕਿ ਜ਼ਮੀਨ ਐਕੁਆਇਰ ਹੋਵੇ ਤਾਂ ਅਜਿਹਾ ਨਹੀਂ ਹੋ ਸਕਦਾ। ਸ. ਬਾਦਲ ਨੇ ਕਿਹਾ ਕਿ 1995 ਐਕਟ ਅਧੀਨ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ, ਜੋ ਕਿ ਗਲਤ ਹੈ। ਉਨ੍ਹਾਂ ਕਿਹਾ ਕਿ ਜਿੰਨਾ ਮਰਜ਼ੀ ਜ਼ੋਰ ਲਗਾ ਲਓ ਅਸੀਂ ਇੱਕ ਇੰਚਵੀ ਜ਼ਮੀਨ ਨਹੀਂ ਲੈਣ ਦਿਆਂਗੇ। ਲੋਕ ਇਕੱਠੇ ਹੋ ਕੇ ਬਸ ਤੂਫ਼ਾਨ ਖੜ੍ਹਾ ਕਰਨ, ਉਸਦੀ ਅਗਵਾਈ ਅਸੀਂ ਕਰਾਂਗੇ। ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ ਤੇ ਪੰਜਾਬ ਦੀ ਮਾਂ ਪਾਰਟੀ ਹੀ ਪੰਜਾਬ ਨੂੰ ਬਚਾ ਸਕਦੀ ਹੈ।

ਡੇਰਾਬੱਸੀ ਦੇ ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਕਿਹਾ ਕਿ ਅਸੀਂ ਪੰਜਾਬ ਦੀ ਇਕ ਇੰਚ ਜ਼ਮੀਨ ਵੀ ਨਹੀਂ ਲੁੱਟਣ ਦੇਵਾਂਗੇ। ਇਨ੍ਹਾਂ ਨੇ 64 ਹਜ਼ਾਰ ਏਕੜ ਜ਼ਮੀਨ ‘ਤੇ ਨਜ਼ਰ ਰੱਖੀ ਹੈ। ਜਿਸ ਐਕਟ ਨਾਲ ਹੁਣ ਜ਼ਮੀਨ ਐਕਵਾਇਰ ਕਰਨ ਜਾ ਰਹੇ ਹਨ, ਉਸੇ 1995 ਐਕਟ ਨਾਲ ਜ਼ਮੀਨ ਲੈਣ ਜਾ ਰਹੇ ਹਨ ਇਹ ਕੋਸ਼ਿਸ਼ ਕਾਂਗਰਸ ਨੇ ਵੀ ਕੀਤੀ ਸੀ। ਉਸ ਸਮੇਂ ਕਿਸਾਨਾਂ ਨੇ ਧਰਨਾ ਲਗਾਇਆ ਤੇ ਜ਼ਮੀਨ ਐਕੁਆਇਰ ਨਹੀਂ ਹੋਣ ਦਿੱਤੀ। ਇਹ ਫ੍ਰੀ ਵਿਚ ਜ਼ਮੀਨ ਐਕੁਵਾਇਰ ਕਰਨ ਆਏ ਹਨ। ਇਨ੍ਹਾਂ ਨੂੰ ਅਸੀਂ ਜ਼ਮੀਨ ਨਹੀਂ ਦੇਵਾਂਗੇ। ਦੋਂ ਤੱਕ ਜ਼ਮੀਨ ਨੋਟੀਫਾਈ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਅਸੀਂ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਪੰਜਾਬ ਦੀ ਕਿਸਾਨੀ ਤੇ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਲੜਦਾ ਆਇਆ ਹੈ।

By Gurpreet Singh

Leave a Reply

Your email address will not be published. Required fields are marked *