ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 11 ਅਗਸਤ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਅਟਕਲਾਂ ਦਾ ਬਾਜ਼ਾਰ ਗਰਮ ਹੈ। ਇਨ੍ਹਾਂ ਚੋਣਾਂ ਵਿੱਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਬੀਬੀ ਜਗੀਰ ਕੌਰ ਦਾ ਨਾਮ ਵੀ ਚਲਾਇਆ ਜਾ ਰਿਹਾ ਹੈ।
ਇਸ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਵਾਜ਼ਬੀ ਤਰੀਕੇ ਨਾਲ ਸਾਫ ਕੀਤਾ ਕਿ ਉਹ ਕਿਸੇ ਵੀ ਧਿਰ ਜਾਂ ਅਖਾੜੇ ਦੀ ਪ੍ਰਧਾਨਗੀ ਦੀ ਦੌੜ ਵਿੱਚ ਨਹੀਂ ਹਨ। ਉਨ੍ਹਾਂ ਦੱਸਿਆ ਕਿ ਕਈ ਕਾਲਾਂ ਅਤੇ ਸੂਤਰਾਂ ਰਾਹੀਂ ਇਹ ਜਾਣਕਾਰੀ ਮਿਲ ਰਹੀ ਸੀ ਕਿ ਉਨ੍ਹਾਂ ਦਾ ਨਾਮ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ, ਪਰ ਉਹ ਇਸ ਪੂਰੀ ਪ੍ਰਕਿਰਿਆ ਤੋਂ ਅਲੱਗ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ SGPC ਨੂੰ ਆਪਣੀ ਸਿੱਧੀ ਅਪੀਲ ਭੇਜ ਦਿੱਤੀ ਹੈ ਕਿ ਉਨ੍ਹਾਂ ਦਾ ਨਾਮ ਕਿਸੇ ਵੀ ਤਰ੍ਹਾਂ ਦੀ ਪ੍ਰਧਾਨਗੀ ਜਾਂ ਅਹੁਦੇ ਦੀ ਦੌੜ ਵਿੱਚ ਸ਼ਾਮਿਲ ਨਾ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਉਨ੍ਹਾਂ ਲਈ ਇਹ ਵਿਸ਼ਾ ਬਹੁਤ ਸੰਵੇਦਨਸ਼ੀਲ ਹੈ ਅਤੇ ਉਹ ਚਾਹੁੰਦੇ ਹਨ ਕਿ SGPC ਦੀ ਪ੍ਰਕਿਰਿਆ ਸ਼ੁੱਧ ਅਤੇ ਨਿਰਪੱਖ ਰਹੇ।