ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਬੋਰਡਾਂ ਅਤੇ ਨਿਗਮਾਂ ਲਈ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਦਾ ਐਲਾਨ ਕਰ ਦਿੱਤਾ।
ਮੁੱਖ ਮੰਤਰੀ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫ਼ਾਰਮ ‘X’ ਰਾਹੀਂ ਦਿੱਤੀ। ਉਨ੍ਹਾਂ ਨੇ ਲਿਖਿਆ, “ਸੂਬੇ ਦੇ ਵੱਖ ਵੱਖ ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਨਵੀਂ ਜ਼ਿੰਮੇਵਾਰੀ ਲਈ ਸਾਰੇ ਸਾਥੀਆਂ ਨੂੰ ਦਿਲੋਂ ਵਧਾਈ ਹੋਵੇ।”
ਮੁੱਖ ਮੰਤਰੀ ਮਾਨ ਨੇ ਉਮੀਦ ਜਤਾਈ ਕਿ ਇਹ ਸਾਰੇ ਸਾਥੀ ਸਮਾਜ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।



