ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਇਕ ਵੀਡੀਓ ਨਾਲ ਕਥਿਤ ਛੇੜਛਾੜ ਦੇ ਮਾਮਲੇ ਵਿਚ ਚੰਡੀਗੜ੍ਹ ਸਾਈਬਰ ਸੈੱਲ ਦੀ ਟੀਮ ਨੇ ਪੰਜਾਬ ਕੈਬਨਿਟ ਦੇ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਨੋਟਿਸ ਜਾਰੀ ਕੀਤਾ ਹੈ। ਪੁਲਸ ਨੇ ਅਰੋੜਾ ਤੋਂ ਪਾਰਟੀ ਦੇ ਸੋਸ਼ਲ ਮੀਡੀਆ ਹੈਂਡਲਸ ਦੇ ਸੰਚਾਲਕਾਂ ਬਾਰੇ ਵੀ ਜਾਣਕਾਰੀ ਮੰਗੀ ਹੈ।
ਹਾਲਾਂਕਿ ਅਮਨ ਅਰੋੜਾ ਵੱਲੋਂ ਹਾਲੇ ਤੱਕ ਪੁਲਸ ਨੂੰ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ। 11 ਜੁਲਾਈ ਨੂੰ ਚੰਡੀਗੜ੍ਹ ਸਾਈਬਰ ਪੁਲਸ ਨੇ ਪ੍ਰਤਾਪ ਸਿੰਘ ਬਾਜਵਾ ਦੀ ਸ਼ਿਕਾਇਤ ‘ਤੇ ਪੰਜਾਬ ਦੇ ਵਿੱਤ ਮੰਤਰੀ, ਅਮਨ ਅਰੋੜਾ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਸੀ। ਇਹ ਸ਼ਿਕਾਇਤ ਬਾਜਵਾ ਨੇ 7 ਜੁਲਾਈ ਨੂੰ ਯੂ.ਟੀ. ਪੁਲਸ ਨੂੰ ਸੌਂਪੀ ਸੀ। ਉੱਥੇ ਹੀ ਅਮਨ ਅਰੋੜਾ ਇਸ ਨੂੰ ਬਾਜਵਾ ਵੱਲੋਂ ਭਾਜਪਾ ਦੇ ਨਾਲ ਰਲ਼ ਕੇ ਰਚੀ ਗਈ ਸਾਜ਼ਿਸ਼ ਕਰਾਰ ਦੇ ਚੁੱਕੇ ਹਨ।