ਪੰਜਾਬ ‘ਚ ਐਨਰਜੀ ਡਰਿੰਕਸ ‘ਤੇ ਬੈਨ! ਪੰਚਾਇਤ ਨੇ ਕਰ ਲਿਆ ਫ਼ੈਸਲਾ, ਪਿੰਡ ਦੇ ਮੁੰਡੇ-ਕੁੜੀ ਦਾ ਨਹੀਂ ਹੋਵੇਗਾ ਵਿਆਹ

ਸੰਗਰੂਰ – ਸੰਗਰੂਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੰਗਰੂਰ ਦੇ ਪਿੰਡ ਉੱਪਲੀ ਦੀ ਪੰਚਾਇਤ ਵੱਲੋਂ ਸਾਰਿਆਂ ਦੀ ਸਹਿਮਤੀ ਨਾਲ ਮਤੇ ਪਾ ਕੇ ਸਖ਼ਤ ਫ਼ੈਸਲੇ ਲਏ ਗਏ ਹਨ। ਪਿੰਡ ਉੱਪਲੀ ਵਿਚ ਐਨਰਜੀ ਡਰਿਕੰਸ ਖ਼ਿਲਾਫ਼ ਮਤਾ ਪਾਇਆ ਗਿਆ ਹੈ।  ਪੰਚਾਇਤ ਨੇ ਐਨਰਜੀ ਡਰਿੰਕਸ ਵੇਚਣ ‘ਤੇ ਬੈਨ ਲਗਾ ਦਿੱਤਾ ਹੈ। ਐਨਰਜੀ ਡਰਿੰਕ ਵੇਚਣ ਵਾਲੇ ਦਾ ਸਮਾਜਿਕ ਬਾਇਕਾਟ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਨਸ਼ਾ ਵੇਚਣ ਜਾਂ ਕਰਨ ਖ਼ਿਲਾਫ਼ ਵੀ ਮਤਾ ਪਾਇਆ ਗਿਆ ਹੈ। ਦੁਕਾਨਦਾਰਾਂ ਵੱਲੋਂ ਪੰਚਾਇਤ ਦਾ ਸਾਥ ਦਿੱਤਾ ਗਿਆ ਹੈ। ਇਸ ਦੇ ਇਲਾਵਾ ਪਿੰਡ ਦੇ ਹੀ ਮੁੰਡੇ-ਕੁੜੀ ਦੇ ਵਿਆਹ ਖ਼ਿਲਾਫ਼ ਵੀ ਮਤਾ ਪਾਇਆ ਗਿਆ। ਘਰਾਂ ਵਿਚ ਪ੍ਰਵਾਸੀ ਕਿਰਾਏ ‘ਤੇ ਰੱਖਣ ਲਈ ਵੈਰੀਫਿਕੇਸ਼ਨ ਲਾਜ਼ਮੀ ਕੀਤੀ ਗਈ ਹੈ। 

PunjabKesari

PunjabKesari

ਹੋਰ ਪਿੰਡਾਂ ‘ਚ ਵੀ ਹੋ ਚੁੱਕੇ ਹਨ ਅਜਿਹੇ ਫ਼ੈਸਲੇ
ਇਹ ਪਹਿਲਾ ਮੌਕੇ ਨਹੀਂ ਹੈ ਜਦੋਂ ਕਿਸੇ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਦੇ ਮੁੰਡਾ-ਕੁੜੀ ਦੇ ਵਿਆਹ ਖ਼ਿਲਾਫ਼ ਅਜਿਹਾ ਫ਼ੈਸਲਾ ਲਿਆ ਗਿਆ ਹੋਵੇ। ਇਸ ਤੋਂ ਪਹਿਲਾਂ ਵਿਚ ਪੰਜਾਬ ਅਤੇ ਹਰਿਆਣਾ ਦੇ ਕਈ ਪਿੰਡਾਂ ਵਿਚ ਪੰਚਾਇਤਾਂ ਨੇ ਪ੍ਰੇਮ ਵਿਆਹ ‘ਤੇ ਰੋਕ ਲਾਉਣ ਦੇ ਫ਼ੈਸਲੇ ਲਏ ਹਨ। ਹਾਲ ਹੀ ਵਿਚ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟ ਸ਼ਮੀਰ ਦੀ ਪੰਚਾਇਤ ਨੇ Love Marriages ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ। ਪੰਚਾਇਤ ਵੱਲੋਂ ਪਾਸ ਕੀਤੇ ਗਏ ਮਤੇ ਅਨੁਸਾਰ ਜੇਕਰ ਪਿੰਡ ਦਾ ਕੋਈ ਵੀ ਕੁੜੀ-ਮੁੰਡਾ Love Marriage ਕਰਦਾ ਹੈ, ਤਾਂ ਨਾ ਸਿਰਫ਼ ਉਨ੍ਹਾਂ ਨੂੰ ਪਿੰਡ ਨਿਕਾਲਾ ਦੇ ਦਿੱਤਾ ਜਾਵੇਗਾ ਸਗੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਪਿੰਡ ਤੋਂ ਬਾਹਰ ਕੱਢ ਦਿੱਤਾ ਜਾਵੇਗਾ।

PunjabKesari

ਪੰਚਾਇਤ ਦਾ ਕਹਿਣਾ ਹੈ ਕਿ ਅਜਿਹੇ ਰਿਸ਼ਤੇ ਸਮਾਜ ਵਿਚ ਗਲਤ ਸੁਨੇਹਾ ਭੇਜਦੇ ਹਨ ਅਤੇ ਇਹ ਵਿਆਹ ਕਦੇ ਵੀ ਪੂਰੀ ਤਰ੍ਹਾਂ ਸਫ਼ਲ ਨਹੀਂ ਹੁੰਦੇ, ਇਸੇ ਕਰਕੇ ਇਹ ਫ਼ੈਸਲਾ ਲੈਣਾ ਇਕ ਮਜਬੂਰੀ ਬਣ ਗਿਆ ਹੈ। ਹਾਲਾਂਕਿ ਅਜਿਹੇ ਫ਼ੈਸਲਿਆਂ ਨੂੰ ਲੈ ਕੇ ਅਕਸਰ ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਦੇ ਮੁੱਦੇ ਖੜ੍ਹੇ ਹੁੰਦੇ ਹਨ। ਕੋਟਸ਼ਮੀਰ ਪੰਚਾਇਤ ਦੇ ਇਸ ਫ਼ੈਸਲੇ ‘ਤੇ ਪ੍ਰਸ਼ਾਸਨ ਦੀ ਕੀ ਰੁਖ਼ ਹੋਵੇਗਾ ਤੇ ਇਹ ਫ਼ੈਸਲਾ ਕਾਨੂੰਨ ਤੌਰ ‘ਤੇ ਟਿੱਕ ਸਕੇਗਾ ਜਾਂ ਨਹੀਂ? ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। 

By Gurpreet Singh

Leave a Reply

Your email address will not be published. Required fields are marked *