ਪੰਜਾਬ ‘ਚ ਸਤਲੁਜ ਅਤੇ ਬਿਆਸ ਦਰਿਆ ਦੇ ਨੇੜਲੇ ਇਲਾਕਿਆਂ ਅੰਦਰ ਪਾਣੀ ਦਾ ਪੱਧਰ ਵਧਣ ਕਾਰਨ ਬਣੀ ਹੜ ਵਰਗੀ ਸਥਿਤੀ

ਪੰਜਾਬ 'ਚ ਸਤਲੁਜ ਅਤੇ ਬਿਆਸ ਦਰਿਆ ਦੇ ਨੇੜਲੇ ਇਲਾਕਿਆਂ ਅੰਦਰ ਪਾਣੀ ਦਾ ਪੱਧਰ ਵਧਣ ਕਾਰਨ ਬਣੀ ਹੜ ਵਰਗੀ ਸਥਿਤੀ

ਦੀਨਾਨਗਰ, (ਗੁਰਪ੍ਰੀਤ ਸਿੰਘ): ਪੰਜਾਬ ਅੰਦਰ ਜਿੱਥੇ ਲਗਾਤਾਰ ਸਤਲੁਜ ਅਤੇ ਬਿਆਸ ਦਰਿਆ ਦੇ ਨੇੜਲੇ ਇਲਾਕਿਆਂ ਅੰਦਰ ਲਗਾਤਾਰ ਪਾਣੀ ਦਾ ਪੱਧਰ ਵਧਣ ਕਾਰਨ ਹੜ ਵਰਗੀ ਸਥਿਤੀ ਬਣੀ ਹੋਈ ਹੈ।
ਉਥੇ ਹੀ ਬੀਤੀ ਰਾਤ ਜੰਮੂ ਕਸ਼ਮੀਰ ਦੇ ਕਠੂਆ ਇਲਾਕੇ ਵਿੱਚ ਬਦਲ ਫਟੱਣ ਕਾਰਨ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ ਜਿਸ ਕਾਰਨ ਮਕੌੜਾ ਪੱਤਣ ਤੋ ਚੱਲਣ ਵਾਲੀ ਪਾਰਲੇ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਦੇ ਆਉਣ ਜਾਣ ਲਈ ਕਿਸ਼ਤੀ ਦੀ ਸਹੂਲਤ ਵੀ ਬੰਦ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਗ ਬਾਣੀ ਟੀਮ ਨਾਲ ਗੱਲਬਾਤ ਕਰਦੇ ਹੋਏ ਕਿਸਤੀ ਦੇ ਮਲਾਹ ਨਛੱਤਰ ਸਿੰਘ ਨੇ ਦੱਸਿਆ ਕਿ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ ਜਿਸ ਨੂੰ ਮੱਦੇ ਨਜ਼ਰ ਰੱਖਦੇ ਹੋਏ ਇਹ ਕਿਸਤੀ ਬੰਦ ਕਰ ਦਿੱਤੀ ਗਈ ਹੈ ਕਿਉਂਕਿ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।
ਉਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਦੱਸਿਆ ਗਿਆ ਹੈ ਕਿ ਅੱਜ ਰਾਵੀ ਦਰਿਆ ਵਿੱਚ 150000 ਕਿਊਸਕ ਤੋਂ ਵੱਧ ਪਾਣੀ ਆਵੇਗਾ ਕਿਉਂਕਿ ਜੰਮੂ (ਕਠੂਆ) ਦੇ ਕੈਚਮੈਂਟ ਵਿੱਚ ਜ਼ਿਆਦਾਤਰ ਨਾਲੇ/ਨਦੀਆਂ ਪੂਰੀ ਸਮਰੱਥਾ ਨਾਲ ਵੱਗ ਰਹੀਆਂ ਹਨ।
ਲੋਕਾਂ ਨੂੰ ਦਰਿਆ ਰਾਵੀ ਤੋਂ ਦੂਰ ਰਹਿਣ ਲਈ ਸੁਚੇਤ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਉਧਰ ਪ੍ਰਸ਼ਾਸਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਵੀ ਤਰਾਂ ਦੀ ਹੜ ਵਰਗੀ ਸਥਿਤੀ ਬਣਦੀ ਹੈ ਤਾਂ ਪ੍ਰਸ਼ਾਸਨ ਵੱਲੋਂ ਪੂਰੀਆ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹੋਈਆਂ ਹਨ ਅਤੇ ਪ੍ਰਸ਼ਾਸਨ ਹਰ ਸਥਿਤੀ ਨੂੰ ਨਜਿੱਠਣ ਲਈ ਤਿਆਰ ਬਰ ਤਿਆਰ ਹੈ। ਲੋਕਾਂ ਨੂੰ ਕਿਸੇ ਤਰ੍ਹਾਂ ਦੀ ਵੀ ਘਬਰਾਉਣ ਦੀ ਲੋੜ ਨਹੀਂ ਹੈ।

By Gurpreet Singh

Leave a Reply

Your email address will not be published. Required fields are marked *