ਪੰਜਾਬ ਦੇ ਕਾਲਜਾਂ ਲਈ ਰਾਹਤ: 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਸੇਵਾ ‘ਚ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਸੁਪਰੀਮ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਭਰਤੀ ਹੋਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਆਪਣੀ ਡਿਊਟੀ ਜਾਰੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਫ਼ੈਸਲਾ ਨਵੀਆਂ ਭਰਤੀਆਂ ਹੋਣ ਤੱਕ ਲਾਗੂ ਰਹੇਗਾ।

ਇਸ ਨਾਲ ਕਾਲਜਾਂ ‘ਚ ਪੜ੍ਹਾਈ ਰੁਕਣ ਦਾ ਖ਼ਤਰਾ ਟਲ ਗਿਆ ਹੈ ਅਤੇ ਵਿਦਿਆਰਥੀਆਂ ਦੀ ਕਲਾਸਾਂ ਸੁਚੱਜੇ ਤਰੀਕੇ ਨਾਲ ਚੱਲ ਸਕਣਗੀਆਂ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅਦਾਲਤ ਨੇ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਰਿਵਿਊ ਪਟੀਸ਼ਨ ਪੇਸ਼ ਕਰਕੇ ਇਨ੍ਹਾਂ ਨੌਕਰੀਆਂ ਨੂੰ ਸਥਾਈ ਤੌਰ ‘ਤੇ ਬਚਾਉਣ ਦੀ ਕੋਸ਼ਿਸ਼ ਕਰੇਗੀ।

ਯਾਦ ਰਹੇ ਕਿ ਇਹ ਭਰਤੀਆਂ ਅਦਾਲਤ ਵਿੱਚ ਚੁਣੌਤੀ ਹੇਠ ਸਨ, ਜਿਸ ਨਾਲ ਅਧਿਆਪਕਾਂ ਦਾ ਭਵਿੱਖ ਸੰਦੇਹ ਵਿੱਚ ਸੀ। ਹੁਣ ਸੁਪਰੀਮ ਕੋਰਟ ਦੀ ਰਾਹਤ ਨਾਲ ਇਹ ਆਪਣੀ ਨੌਕਰੀ ਜਾਰੀ ਰੱਖ ਸਕਣਗੇ।

By Gurpreet Singh

Leave a Reply

Your email address will not be published. Required fields are marked *