ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ASI ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

ਨੈਸ਼ਨਲ ਟਾਈਮਜ਼ ਬਿਊਰੋ :- ਵਿਜੀਲੈਂਸ ਵੱਲੋਂ ਸੂਬੇ ”ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ ਜ਼ਿਲ੍ਹਾ ਮੋਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੋਹਾਲੀ ਵਾਸੀ ਇਕ ਸ਼ਿਕਾਇਤਕਰਤਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਗੁਰਜੀਤ ਸਿੰਘ ਅਤੇ ਉਸ ਦੀ ਪਤਨੀ ਵਿਰੁੱਧ ਸੋਹਾਣਾ ਥਾਣੇ ’ਚ ਇਕ ਪੁਲਸ ਕੇਸ ਦਰਜ ਕੀਤਾ ਗਿਆ ਸੀ। ਉਕਤ ਮੁਕੱਦਮੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਸਬ-ਇੰਸਪੈਕਟਰ ਓਮ ਪ੍ਰਕਾਸ਼ ਨੇ ਉਕਤ ਕੇਸ ਰੱਦ ਕਰਨ ਬਦਲੇ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ ਕੇਸ ਰੱਦ ਕਰਨ ਲਈ 1.55 ਲੱਖ ਰੁਪਏ ਰਿਸ਼ਵਤ ਹਾਸਲ ਕੀਤੀ ਸੀ।

ਬੁਲਾਰੇ ਨੇ ਕਿਹਾ ਕਿ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ ਸ਼ਿਕਾਇਤ ’ਚ ਲਗਾਏ ਗਏ ਦੋਸ਼ਾਂ ਨੂੰ ਸਹੀ ਪਾਇਆ ਗਿਆ। ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸਹਾਇਕ ਸਬ-ਇੰਸਪੈਕਟਰ ਓਮ ਪ੍ਰਕਾਸ਼ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਸ ਥਾਣਾ, ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਹੈ।

By Gurpreet Singh

Leave a Reply

Your email address will not be published. Required fields are marked *