ਪਾਕਿਸਤਾਨ ਦੀਆਂ ਨਾਪਾਕ ਚਾਲਾਂ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦੈ : ਮਨਿੰਦਰਜੀਤ ਬਿੱਟਾ
ਨੈਸ਼ਨਲ ਟਾਈਮਜ਼ ਬਿਊਰੋ :- ਪਾਕਿਸਤਾਨ ਪੰਜਾਬ ’ਚ ਨਸ਼ੇ ਤੇ ਹਥਿਆਰ ਭੇਜ ਕੇ ਸਾਡੇ ਬੱਚਿਆਂ ਨੂੰ ਤਬਾਹੀ ਦੇ ਰਾਹ ’ਤੇ ਲਿਆਉਣਾ ਚਾਹੁੰਦਾ ਹੈ ਪਰ ਪਾਕਿਸਤਾਨ ਨੂੰ ਆਪਣੇ ਮਾੜੇ ਮਨਸੂਬਿਆ ’ਚ ਕਦੇ ਵੀ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਵਿਚਾਰ ਅੱਤਵਾਦੀ ਵਿਰੋਧੀ ਫਰੰਟ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਸਵਿੰਦਰ ਸਿੰਘ ਸ਼ਾਹ ਦੇ ਗ੍ਰਹਿ ਪਿੰਡ ਰਾਮਪੁਰਾ ਵਿਖੇ ਗੱਲਬਾਤ ਕਰਦਿਆਂ ਪ੍ਰਗਟਾਏ।
ਉਨ੍ਹਾਂ ਕਿਹਾ ਕਿ ਸਰਹੱਦੀ ਰਾਜ ਪੰਜਾਬ ਦੇ ਲੋਕਾਂ ਨੂੰ ਪਾਕਿਸਤਾਨ ਦੀਆਂ ਨਾਪਾਕ ਚਾਲਾਂ ਤੋਂ ਸੁਚੇਤ ਹੋਣਾ ਚਾਹੀਦਾ ਹੈ ਜਿਸ ਤੋਂ ਕਦੇ ਵੀ ਭਲਾਈ ਦੀ ਉਮੀਦ ਨਹੀਂ ਰੱਖੀ ਜਾ ਸਕਦੀ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਤੇ ਦੇਸ਼ ਦੀ ਤਰੱਕੀ ’ਚ ਸਹਿਯੋਗ ਕਰਨ ਲਈ ਜਾਗਰੂਕ ਕੀਤਾ। ਇਸ ਮੌਕੇ ’ਤੇ ਸਵਿੰਦਰ ਸਿੰਘ ਸ਼ਾਹ ਨੇ ਮਨਿੰਦਰਜੀਤ ਸਿੰਘ ਬਿੱਟਾ ਨੂੰ ਸਨਮਾਨਤ ਕਰਦਿਆਂ ਦੇਸ਼ ਦੇ ਹਿੱਤ ’ਚ ਉਨ੍ਹਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਵੀ ਖੂਬ ਸਲਹਾਇਆ।
ਇਸ ਸਮੇਂ ਪ੍ਰਭਜੋਤ ਸਿੰਘ ਨਵਾਦਾ, ਪੀ.ਏ.ਸਾਹਿਬ ਸਿੰਘ, ਸਾਬਕਾ ਸਰਪੰਚ ਸਰਬਜੀਤ ਸਿੰਘ, ਸਾਬਕਾ ਸਰਪੰਚ ਗੱਜਣ ਸਿੰਘ, ਸਾਬਕਾ ਸਰਪੰਚ ਬਲਕਾਰ ਸਿੰਘ, ਮੰਗਲ ਸਿੰਘ, ਕਾਰਜ ਸਿੰਘ, ਮੇਜਰ ਸਿੰਘ, ਤਰਸੇਮ ਸਿੰਘ, ਬਿੱਕਰ ਸਿੰਘ, ਸੱਜਣ ਸਿੰਘ, ਗੁਰਨੇਕ ਸਿੰਘ, ਹਰਮਨ ਸਿੰਘ, ਕੁਲਵੰਤ ਸਿੰਘ, ਬਲਜੀਤ ਸਿੰਘ ਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ
