ਰਾੜਾ ਸਾਹਿਬ ਦੇ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਦਾ ਅਕਾਲ ਚਲਾਣਾ, ਸਿੱਖ ਭਾਈਚਾਰੇ ’ਚ ਸ਼ੋਕ

ਨੈਸ਼ਨਲ ਟਾਈਮਜ਼ ਬਿਊਰੋ :- ਸਿੱਖ ਧਰਮ ਦੇ ਪ੍ਰਸਿੱਧ ਪ੍ਰਚਾਰਕ ਅਤੇ ਰਾੜਾ ਸਾਹਿਬ ਕਰਮਸਰ ਸੰਪਰਦਾਇ ਦੇ ਮੌਜੂਦਾ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਦਾ ਅਕਾਲ ਚਲਾਣਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ, ਬਾਬਾ ਬਲਜਿੰਦਰ ਸਿੰਘ ਜੀ ਨੇ ਰਾਤ ਦੇ ਦੀਵਾਨ ਤੋਂ ਕੁਝ ਸਮੇਂ ਬਾਅਦ ਹੀ ਸਰੀਰ ਤਿਆਗ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਇਹ ਵੀ ਯਾਦ ਰਹੇ ਕਿ ਉਹ ਰਾਤ 12 ਵਜੇ ਮਰਹੂਮ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਦੀ ਸਲਾਨਾ ਬਰਸੀ ਸਬੰਧੀ ਸਮਾਗਮ ਵਿੱਚ ਹਾਜ਼ਰੀ ਭਰ ਕੇ ਕੀਰਤਨ ਕਰਕੇ ਗਏ ਸਨ।

ਬਾਬਾ ਬਲਜਿੰਦਰ ਸਿੰਘ ਜੀ ਨੇ ਆਪਣੀ ਜ਼ਿੰਦਗੀ ਸਿੱਖ ਪੰਥ ਦੀ ਸੇਵਾ ਅਤੇ ਗੁਰਬਾਣੀ ਦੇ ਪ੍ਰਚਾਰ ਲਈ ਸਮਰਪਿਤ ਕੀਤੀ। ਉਨ੍ਹਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਧਾਰਮਿਕ ਪ੍ਰਚਾਰ ਰਾਹੀਂ ਨਵੀਂ ਪੀੜ੍ਹੀ ਵਿੱਚ ਸਿੱਖੀ ਦੇ ਪ੍ਰਤੀ ਰੁਝਾਨ ਪੈਦਾ ਕਰਨ ਲਈ ਮਹੱਤਵਪੂਰਣ ਯੋਗਦਾਨ ਪਾਇਆ।

ਸੰਗਤ ਵੱਲੋਂ ਪਰਮਾਤਮਾ ਅੱਗੇ ਅਰਦਾਸ ਕੀਤੀ ਜਾ ਰਹੀ ਹੈ ਕਿ ਵਿੱਛੜੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿੱਚ ਥਾਂ ਬਖ਼ਸ਼ੇ ਅਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਸਲਾ ਅਤੇ ਹਿੰਮਤ ਪ੍ਰਦਾਨ ਕਰੇ। ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਸਿੱਖ ਧਰਮ ਲਈ ਕੀਤੀ ਉਨ੍ਹਾਂ ਦੀ ਸੇਵਾ ਅਮਰ ਰਹੇਗੀ।

ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿੱਖ ਭਾਈਚਾਰੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ।

By Gurpreet Singh

Leave a Reply

Your email address will not be published. Required fields are marked *