ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੀਨਾਨਗਰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਲੋਕਾਂ ਨੂੰ ਰਾਹਤ ਤੇ ਮੁਆਵਜ਼ੇ ਦਾ ਵਿਸ਼ਵਾਸ”

ਦੀਨਾਨਗਰ-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਮਕੌੜਾ ਪੱਤਣ ਦੇ ਰਾਵੀ ਦਰਿਆ ਵਿੱਚ ਪਿਛਲੇ ਦੋ -ਤਿੰਨ ਦਿਨਾਂ ਤੋਂ ਬਣੀ ਹੜਾ ਦੀ ਸਥਿਤੀ ਦੇ ਕਾਰਨ ਜਿੱਥੇ ਇਲਾਕੇ ਦੇ ਕਈ ਪਿੰਡਾਂ ਵਿੱਚ ਪਾਣੀ ਆਉਣ ਕਰਕੇ ਹੜ ਦੀ ਸਥਿਤੀ ਬਣੀ ਹੋਈ ਹੈ ਜਿਸ ਨੂੰ ਲੈ ਕੇ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਹੱਦੀ ਖੇਤਰ ਦੇ ਇਲਾਕੇ ਦਾ ਦੌਰਾ ਕੀਤਾ ਗਿਆ ਅਤੇ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਗਿਆ ਇਸ ਮੌਕੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


ਦੱਸ ਦੱਸ ਦਈਏ ਕਿ ਮੁੱਖ ਮੰਤਰੀ ਪੰਜਾਬ ਪਹਿਲਾ ਕਸਬਾ ਬਹਿਰਾਮਪੁਰ ਵਿਖੇ ਪਹੁੰਚੇ ਪਰ ਅਗਲੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਕਾਫੀ ਮਾਤਰਾ ਵਿੱਚ ਵੱਧ ਹੋਣ ਕਰਕੇ ਕਸਬਾ ਬਹਿਰਾਮਪੁਰ ਤੋਂ ਅਗਲੇ ਪਾਸੇ ਪਿੰਡਾਂ ਵਿਚ ਨਹੀਂ ਪਹੁੰਚ ਸਕੇ ਇਸ ਮੌਕੇ ਉਹਨਾਂ ਵੱਲੋਂ ਇੱਥੇ ਪਹੁੰਚੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਹ ਤੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕਿਸੇ ਤਰ੍ਹਾਂ ਦੀ ਕੋਈ ਜਰੂਰਤ ਨਹੀਂ ਹੈ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਸੂਬੇ ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਦੇ ਆਗੂ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ

By Gurpreet Singh

Leave a Reply

Your email address will not be published. Required fields are marked *