ਉਦਯੋਗਾਂ ਲਈ ਅਨੁਕੂਲ ਮਾਹੌਲ, 100 ਕਰੋੜ ਦੀ ਲਾਗਤ ਨਾਲ ਫੋਕਲ ਪੁਆਇੰਟਾਂ ਦਾ ਅਧੁਨਿਕੀਕਰਨ: ਪੰਜਾਬ ਸਰਕਾਰ ਦਾ ਵਾਅਦਾ

ਉਦਯੋਗਾਂ ਲਈ ਅਨੁਕੂਲ ਮਾਹੌਲ, 100 ਕਰੋੜ ਦੀ ਲਾਗਤ ਨਾਲ ਫੋਕਲ ਪੁਆਇੰਟਾਂ ਦਾ ਅਧੁਨਿਕੀਕਰਨ: ਪੰਜਾਬ ਸਰਕਾਰ ਦਾ ਵਾਅਦਾ

ਬਠਿੰਡਾ (ਗੁਰਪ੍ਰੀਤ ਸਿੰਘ): ਪੰਜਾਬ ਦੇ ਉਦਯੋਗ, ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਉਦਯੋਗਾਂ ਦੇ ਵਿਕਾਸ ਅਤੇ ਨਵੇਂ ਨਿਵੇਸ਼ ਲਈ ਇੱਕ ਕਾਰੋਬਾਰ-ਅਨੁਕੂਲ ਵਾਤਾਵਰਣ ਬਣਾਉਣ ਲਈ ਵਚਨਬੱਧ ਤੇ ਯਤਨਸ਼ੀਲ ਹੈ।

ਉਹ ਅੱਜ ਬਠਿੰਡਾ ਵਿੱਚ ਆਯੋਜਿਤ “ਰਾਈਜ਼ਿੰਗ ਪੰਜਾਬ – ਸੁਝਾਅ ਤੋਂ ਹੱਲ ਤੱਕ” ਸਮਾਗਮ ਦੌਰਾਨ ਸੱਤ ਜ਼ਿਲ੍ਹਿਆਂ ਤੋਂ ਪਹੁੰਚੇ ਉਦਯੋਗਪਤੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ, ਮਾਸਟਰ ਜਗਸੀਰ ਸਿੰਘ, ਸੁਖਬੀਰ ਸਿੰਘ ਮਾਈਸਰਖਾਨਾ, ਮੇਅਰ ਪਦਮਜੀਤ ਸਿੰਘ ਮਹਿਤਾ, ਪ੍ਰਬੰਧਕੀ ਸਕੱਤਰ ਕਮਲ ਕਿਸ਼ੋਰ ਯਾਦਵ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸਐਸਪੀ ਅਮਨੀਤ ਕੌਡਲ, ਚੇਅਰਮੈਨ ਪੀਐਸਆਈਈਸੀ ਦਲਬੀਰ ਸਿੰਘ ਢਿੱਲੋਂ ਸਮੇਤ ਕਈ ਵਿਸ਼ੇਸ਼ ਹਸਤੀਆਂ ਹਾਜ਼ਰ ਸਨ।

ਉਦਯੋਗਾਂ ਲਈ ਵੱਡੀਆਂ ਘੋਸ਼ਣਾਵਾਂ ਸ੍ਰੀ ਅਰੋੜਾ ਨੇ ਦੱਸਿਆ ਕਿ ਪੀਐਸਆਈਈਸੀ ਵੱਲੋਂ ਫੋਕਲ ਪੁਆਇੰਟਾਂ ਦੇ ਅਧੁਨਿਕੀਕਰਨ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਵਿੱਚੋਂ 70 ਕਰੋੜ ਦੇ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਜਦਕਿ ਬਾਕੀ 30 ਕਰੋੜ ਦੀ ਪ੍ਰਕਿਰਿਆ ਜਾਰੀ ਹੈ। ਇਸ ਤੋਂ ਇਲਾਵਾ, ਵਪਾਰ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਮੋਹਾਲੀ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਪ੍ਰਦਰਸ਼ਨੀ-ਕਮ-ਕਨਵੈਨਸ਼ਨ ਸੈਂਟਰ ਬਣਾਏ ਜਾਣਗੇ।

ਉਨ੍ਹਾਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਦੌਰਾਨ 222 ਕਰੋੜ ਰੁਪਏ ਦੇ ਪ੍ਰੋਤਸਾਹਨ ਉਦਯੋਗਪਤੀਆਂ ਨੂੰ ਵੰਡੇ ਗਏ ਹਨ, ਜਦਕਿ ਪਿਛਲੇ ਸਾਲ ਸਿਰਫ਼ 90 ਕਰੋੜ ਰੁਪਏ ਜਾਰੀ ਹੋਏ ਸਨ। ਨਵਾਂ ਸਿੰਗਲ-ਵਿੰਡੋ ਪੋਰਟਲ ਹੁਣ 45 ਦਿਨਾਂ ਵਿੱਚ ਉਦਯੋਗ ਪ੍ਰਵਾਨਗੀਆਂ ਜਾਰੀ ਕਰਦਾ ਹੈ, ਜਿਨ੍ਹਾਂ ‘ਚੋਂ ਕੁਝ ਮਨਜ਼ੂਰੀਆਂ ਤੀਜੇ-ਚੌਥੇ ਦਿਨ ਵੀ ਮਿਲ ਰਹੀਆਂ ਹਨ। ਬਠਿੰਡਾ ਲਈ ਵੱਖਰੀ ਪਹਲ ਕੈਬਨਿਟ ਮੰਤਰੀ ਨੇ ਕਿਹਾ ਕਿ ਬਠਿੰਡਾ ਦੀ ਨੁਹਾਰ ਬਦਲਣ ਲਈ ਨਗਰ ਨਿਗਮ ਵੱਲੋਂ 7 ਕਰੋੜ ਰੁਪਏ ਦੇ ਟੈਂਡਰ ਪਾਸ ਕੀਤੇ ਗਏ ਹਨ, ਜਿਨ੍ਹਾਂ ਦੇ ਕੰਮ ਜਲਦ ਹੀ ਸ਼ੁਰੂ ਹੋਣਗੇ।

ਉਹਨਾਂ ਨੇ ਇੰਡਸਟਰੀਅਲ ਗ੍ਰੋਥ ਸੈਂਟਰ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜਾ ਵੀ ਲਿਆ ਅਤੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣ ਕੇ ਹੱਲ ਦਾ ਭਰੋਸਾ ਦਿੱਤਾ। ਨਵੀਂ ਇੰਡਸਟਰੀਅਲ ਪਾਰਕ ਨੀਤੀ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਨਵੀਂ ਪ੍ਰਾਈਵੇਟ ਇੰਡਸਟਰੀਅਲ ਪਾਰਕ ਨੀਤੀ ਨੂੰ ਅੰਤਿਮ ਰੂਪ ਦੇ ਰਹੀ ਹੈ। ਇਹ ਨੀਤੀ ਉਦਯੋਗਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰੇਗੀ ਅਤੇ ਖਾਸ ਕਰਕੇ ਲਾਲ ਸ਼੍ਰੇਣੀ ਦੀਆਂ ਇਕਾਈਆਂ ਨੂੰ ਆਬਾਦੀ ਵਾਲੇ ਖੇਤਰਾਂ ਤੋਂ ਦੂਰ ਸੁਰੱਖਿਅਤ ਸਥਾਨਾਂ ‘ਤੇ ਸ਼ਿਫਟ ਕਰਨ ਦਾ ਮੌਕਾ ਦੇਵੇਗੀ।

ਉਦਯੋਗਪਤੀਆਂ ਦੇ ਸੁਝਾਅ ਸਮਾਗਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਨੇ ਆਪਣੇ ਸੁਝਾਅ ਸਾਂਝੇ ਕੀਤੇ। ਮੰਤਰੀ ਨੇ ਹਰ ਸੁਝਾਅ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। ਚੈਂਬਰ ਆਫ ਕਮਰਸ ਦੇ ਪ੍ਰਧਾਨ ਰਾਮ ਪ੍ਰਕਾਸ਼ ਜਿੰਦਲ ਵੱਲੋਂ ਮੰਤਰੀ ਦਾ ਸਵਾਗਤ ਕੀਤਾ ਗਿਆ ਅਤੇ ਗ੍ਰੋਥ ਸੈਂਟਰ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। “ਪੰਜਾਬ ਸਭ ਤੋਂ ਅਨੁਕੂਲ ਸਥਾਨ ਬਣੇਗਾ” ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਦਾਅਵਾ ਕੀਤਾ ਕਿ ਜਲਦੀ ਹੀ ਪੰਜਾਬ ਉਦਯੋਗ ਸਥਾਪਤ ਕਰਨ ਲਈ ਦੇਸ਼ ਦਾ ਸਭ ਤੋਂ ਅਨੁਕੂਲ ਸਥਾਨ ਬਣੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਵਪਾਰੀਆਂ ਦੇ ਨਾਲ ਮੋਢਾ ਨਾਲ ਮੋਢਾ ਲਗਾ ਕੇ ਖੜੀ ਹੈ ਅਤੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ, ਨਵੇਂ ਉਦਯੋਗ ਲਿਆਉਣ ਤੇ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸੰਕਲਪਬੱਧ ਹੈ। ਇਸ ਸਮਾਗਮ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿੱਲ ਠਾਕੁਰ, ਸ਼ੂਗਰਫੈਡ ਦੇ ਚੇਅਰਮੈਨ ਨਵਦੀਪ ਜੀਦਾ, ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ, ਇੰਮਪਰੂਵਮੈਂਟ ਟਰਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਭੱਲਾ ਸਨ।

By Gurpreet Singh

Leave a Reply

Your email address will not be published. Required fields are marked *