ਅਜਨਾਲਾ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਸੁਖਬੀਰ ਬਾਦਲ ਨੇ ਲਿਆ ਜਾਇਜ਼ਾ, ਦਿੱਤਾ ਹਰ ਸੰਭਵ ਮਦਦ ਦਾ ਭਰੋਸਾ

ਅਜਨਾਲਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਆਏ ਭਿਆਨਕ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਸਰਹੱਦੀ ਪਿੰਡ ਘੋਹਨੇਵਾਲਾ ਦੇ ਲੋਕਾਂ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ ਚਾਲ ਜਾਣਿਆ ਅਤੇ ਇਸ ਔਖੀ ਘੜੀ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। 

PunjabKesari

PunjabKesari

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਨਾਲਾ ਦੇ 60-70 ਪਿੰਡ ਬੁਰੀ ਤਰ੍ਹਾਂ ਹੜ੍ਹਾਂ ਦੀ ਲਪੇਟ ‘ਚ ਆ ਚੁੱਕੇ ਹਨ। ਇਸ ਲਈ ਇਨ੍ਹਾਂ ਪਿੰਡਾਂ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਲਿਆਉਣ ਲਈ ਪੰਜਾਬ ਸਰਕਾਰ ਨੂੰ ਤੁਰੰਤ ਰਾਹਤ ਕਾਰਜਾਂ ਦੀ ਕਮਾਨ ਭਾਰਤੀ ਫ਼ੌਜ ਨੂੰ ਸੌਂਪ ਦੇਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਇਸ ਔਖੀ ਘੜੀ ‘ਚ ਖੇਤਰ ਦੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ ਅਤੇ ਇਨ੍ਹਾਂ ਲੋਕਾਂ ਦੀ ਜੋ ਵੀ ਜ਼ਰੂਰਤ ਹੋਵੇਗੀ, ਉਸ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਸਮੇਤ ਹੋਰ ਆਗੂ ਵੀ ਮੌਜੂਦ ਸਨ।

By Gurpreet Singh

Leave a Reply

Your email address will not be published. Required fields are marked *